ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ ਪ੍ਰੇਸ਼ਾਨੀ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ

Sunday, Sep 21, 2025 - 05:47 AM (IST)

ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ ਪ੍ਰੇਸ਼ਾਨੀ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ

ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ, ਮਾਣ-ਸਨਮਾਨ ਦੀ ਪ੍ਰਾਪਤੀ, ਪਰ ਬਾਅਦ ’ਚ ਸਮਾਂ ਵਿਪਰੀਤ ਹਾਲਾਤ ਬਣਾਉਣ ਵਾਲਾ ਬਣੇਗਾ।
ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਸਫਲਤਾ ਦੇਣ ਅਤੇ ਇੱਜ਼ਤ ਮਾਣ ਵਧਾਉਣ ਵਾਲਾ, ਪਰ ਬਾਅਦ ’ਚ ਪ੍ਰੇਸ਼ਾਨੀਆਂ ਵਧਣ ਦਾ ਡਰ ਰਹੇਗਾ।
ਮਿਥੁਨ : ਬਾਅਦ ਦੁਪਹਿਰ ਤੱਕ ਸਫਲਤਾ, ਭੱਜਦੌੜ ਅਤੇ ਵਿਅਸਤਤਾ ਰਹੇਗੀ, ਫਿਰ ਬਾਅਦ ’ਚ ਸਿਤਾਰਾ ਜਨਰਲ ਤੌਰ ’ਤੇ ਮਜ਼ਬੂਤ ਬਣੇਗਾ, ਅਤੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ।
ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਿਲ ਬਾਧਾ ਹਟੇਗੀ।
ਸਿੰਘ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ।
ਕੰਨਿਆ : ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ ਪ੍ਰੇਸ਼ਾਨੀ ਵਾਲਾ, ਕਿਸੇ ਦੇ ਝਾਂਸੇ-ਚੱਕਰ ’ਚ ਵੀ ਨਾ ਫਸੋ, ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਵਪਾਰਕ ਕੰਮਾਂ ਨੂੰ ਬਿਹਤਰ ਰੱਖਣ ਵਾਲਾ, ਪਰ ਬਾਅਦ ’ਚ ਸਮਾਂ ਉਲਝਣਾਂ ਵਾਲਾ ਬਣੇਗਾ।
ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਅਫਸਰਾਂ ਦੇ ਰੁਖ ਨੂੰ ਨਰਮ ਰੱਖੇਗਾ, ਪਰ ਬਾਅਦ ’ਚ ਕਾਰੋਬਾਰੀ ਮੋਰਚੇ ’ਤੇ ਸਫਲਤਾ ਮਿਲੇਗੀ।
ਧਨ : ਸਟਰਾਂਗ ਸਿਤਾਰਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਮੁਸ਼ਕਿਲਾਂ, ਸਮੱਸਿਆਵਾਂ ’ਤੇ ਵੀ ਆਪ ਦਾ ਕੰਟਰੋਲ ਵਧੇਗਾ।
ਮਕਰ : ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ਲਈ ਕਮਜ਼ੋਰ ਸਮਝੋ, ਬਦਪ੍ਰਹੇਜ਼ੀ ਤੋਂ ਬਚੋ, ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਦਸ਼ਾ ਬਿਹਤਰ ਰੱਖੇਗਾ, ਪਰ ਬਾਅਦ ’ਚ ਸਮਾਂ ਕਮਜ਼ੋਰ, ਪ੍ਰੇਸ਼ਾਨੀ ਦੇਣ ਵਾਲਾ ਬਣੇਗਾ।
ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ ਪ੍ਰੇਸ਼ਾਨੀ ਦੇਣ ਵਾਲਾ, ਮਨ ਵੀ  ਪ੍ਰੇਸ਼ਾਨ ਰਹੇਗਾ, ਫਿਰ ਬਾਅਦ ’ਚ ਸਮਾਂ ਕਾਰੋਬਾਰੀ ਕੰਮਾਂ ਲਈ ਬਿਹਤਰ ਬਣੇਗਾ।

21 ਸਤੰਬਰ 2025, ਐਤਵਾਰ
ਅੱਸੂ ਵਦੀ ਤਿੱਥੀ ਮੱਸਿਆ (21.22 ਮੱਧ ਰਾਤ 1.24 ਤੱਕ) ਅਤੇ ਮਗਰੋਂ ਤਿੱਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਕੰਨਿਆ ’ਚ 
ਚੰਦਰਮਾ     ਸਿੰਘ ’ਚ
ਕੰਨਿਆ      ਤੁਲਾ ’ਚ
 ਬੁੱਧ          ਕੰਨਿਆ ’ਚ  
 ਗੁਰੂ         ਮਿਥੁਨ ’ਚ 
 ਸ਼ੁੱਕਰ       ਸਿੰਘ ’ਚ 
 ਸ਼ਨੀ        ਮੀਨ ’ਚ
 ਰਾਹੂ        ਕੁੰਭ ’ਚ                                                     
 ਕੇਤੂ        ਸਿੰਘ ’ਚ
 
ਬਿਕ੍ਰਮੀ ਸੰਮਤ : 2082, ਅੱਸੂ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 30 (ਭਾਦੋਂ), ਹਿਜਰੀ ਸਾਲ 1447, ਮਹੀਨਾ : ਰਬਿ-ਉਲ-ਅੱਵਲ, ਤਰੀਕ : 28, ਸੂਰਜ ਉਦੇ ਸਵੇਰੇ 6.18 ਵਜੇ, ਸੂਰਜ ਅਸਤ : ਸ਼ਾਮ 6.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਸਵੇਰੇ 9.32 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਫਾਲਗੁਣੀ,  ਯੋਗ : ਸ਼ੁਭ (ਸ਼ਾਮ 7.53 ਤੱਕ) ਅਤੇ ਮਗਰੋਂ ਯੋਗ ਸ਼ੁਕਲ ਚੰਦਰਮਾ : ਸਿੰਘ ਰਾਸ਼ੀ ’ਤੇ (ਬਾਅਦ ਦੁਪਹਿਰ 3.58 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰੇਤਿਯ ਦਿਸ਼ਾ ਲਈ ਰਾਹੂਕਾਲ :  ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ, ਪੁਰਬ, ਦਿਵਸ ਅਤੇ  ਤਿਓਹਾਰ : ਅੱਸੂ, ਮਹਾਲਯ ਮੱਸਿਆ, ਤਿੱਥੀ ਮੱਸਿਆ ਅਤੇ  ਅਗਿਆਤ ਮ੍ਰਿਤੂ ਤਿੱਥੀ ਵਾਲਿਆਂ ਦਾ ਸਰਾਧ, ਸਰਾਧ ਸਮਾਪਤ, ਪਿੱਤਰ ਵਿਸਰਜਨ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Sandeep Kumar

Content Editor

Related News