ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਮੂਨਕ ਖੁਰਦ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜਾ ਮਨਾਇਆ

Tuesday, Nov 25, 2025 - 03:18 PM (IST)

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਮੂਨਕ ਖੁਰਦ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜਾ ਮਨਾਇਆ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਸ਼ਹੀਦ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ 350 ਸਾਲਾ ਸ਼ਹੀਦੀ ਦਿਵਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਮੂਨਕ ਖੁਰਦ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਵਾਸੀ ਭਾਰਤੀਆਂ ਤੇ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਵਿਚ ਸਭ ਤੋਂ ਪਹਿਲਾਂ 23 ਨਵੰਬਰ ਤੋਂ ਆਰੰਭ ਕੀਤੇ ਗਏ ਦੋ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸੰਤ ਬਾਬਾ ਕੁਲਦੀਪ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ, ਭਾਈ ਮਲਕੀਤ ਸਿੰਘ, ਸੁਖਵਿੰਦਰ ਸਿੰਘ ਭਾਈ ਕਮਲਜੀਤ ਸਿੰਘ ਤੇ ਭਾਈ ਹਰਦੀਪ ਸਿੰਘ ਦੇ ਰਾਗੀ ਜਥੇ ਨੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕਰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਤੇ ਚਾਨਣਾ ਪਾਇਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸੇਵਾਦਾਰ ਮਾਸਟਰ ਦਰਬਾਰਾ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਉਂਕਾਰ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਵਿੱਤਰ ਬਾਣੀ ਨੂੰ ਆਪਣੇ ਮਨ ਵਿੱਚ ਵਸਾਉਣ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਮਹਾਨ ਨਗਰ ਕੀਰਤਨ ਵੀ ਸਜਾਇਆ ਗਿਆ ਜੋ ਵੱਖ-ਵੱਖ ਪੜਾਵਾਂ ਵਿਚ ਪਹੁੰਚਿਆ ਜਿੱਥੇ ਨਗਰ ਦੀਆਂ ਸਮੂਹ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਜਤਿੰਦਰ ਪਾਲ ਸਿੰਘ ਹੈਪੀ, ਹਰਦੀਪ ਸਿੰਘ ਸੋਡੀ, ਹਰਵੀਰ ਸਿੰਘ, ਪਰਗਣ ਸਿੰਘ, ਜੋਗਿੰਦਰ ਕੌਰ, ਅਰਵਿੰਦਰ ਸਿੰਘ, ਮਨਮੀਤ ਸਿੰਘ, ਸਾਬਕਾ ਸਰਪੰਚ ਕੁਲਵਿੰਦਰ ਕੌਰ, ਸਾਬਕਾ ਸਰਪੰਚ ਤੀਰਥ ਸਿੰਘ, ਸਰਬਜੀਤ ਸਿੰਘ ਮੋਮੀ, ਜਥੇਦਾਰ ਪਰਮਜੀਤ ਸਿੰਘ ਖਾਲਸਾ, ਮਿਸਤਰੀ ਅਮਰਜੀਤ ਸਿੰਘ, ਸਰਵਣ ਸਿੰਘ ਸੈਣੀ, ਗੁਰਦਿਆਲ ਸਿੰਘ, ਸੁਖਵਿੰਦਰ ਕੌਰ, ਤੀਰਥ ਕੌਰ, ਸੰਦੇਸ਼ ਕੁਮਾਰੀ, ਜੋਗਿੰਦਰ ਕੌਰ, ਸਰਪੰਚ ਮਨਪ੍ਰੀਤ ਕੌਰ ਭਾਰਦਵਾਜ਼ , ਸੁਰਜੀਤ ਸਿੰਘ ਕਾਲਾ, ਭਜਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।


author

Gurminder Singh

Content Editor

Related News