ਪੌਂਗ ਡੈਮ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ 1.33 ਫੁੱਟ ਹੇਠਾਂ, ਬਿਆਸ 'ਚ ਛੱਡਿਆ 54 ਹਜ਼ਾਰ ਕਿਊਸਿਕ ਪਾਣੀ

Wednesday, Aug 23, 2023 - 10:23 AM (IST)

ਹਾਜੀਪੁਰ (ਜੋਸ਼ੀ) : ਪੌਂਗ ਡੈਮ ਝੀਲ ’ਚ ਪਾਣੀ ਦੀ ਆਮਦ ਨੂੰ ਦੇਖਦੇ ਹੋਏ ਬੀ. ਬੀ. ਐੱਮ. ਬੀ. ਪ੍ਰਸ਼ਾਸਨ ਨੇ ਵੀ ਡੈਮ ਤੋਂ ਪਾਣੀ ਛੱਡਣਾ ਘੱਟ ਕਰ ਦਿੱਤਾ ਹੈ ਪਰ ਹੁਣ ਡੈਮ ’ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਆ ਗਿਆ ਹੈ I

ਇਹ ਵੀ ਪੜ੍ਹੋ :  ਸੰਨੀ ਦਿਓਲ ਦੀ ਸਿਆਸਤ ਤੋਂ ਤੌਬਾ ਭਾਜਪਾ ਲਈ ਸਬਕ, ਨਵਾਂ ਚਿਹਰਾ ਪਾਰਟੀ ਲਈ ਬਣਿਆ ਚੁਣੌਤੀ

ਪ੍ਰਾਪਤ ਜਾਣਕਾਰੀ ਅਨੁਸਾਰ ਪੌਂਗ ਡੈਮ ਤੋਂ ਬੀਤੇ ਦਿਨ ਸਪਿਲਵੇ ਰਾਹੀਂ 48487 ਅਤੇ ਪਾਵਰ ਹਾਊਸ ਰਾਹੀਂ 17292 ਕੁੱਲ 65779 ਕਿਊਸਿਕ ਪਾਣੀ ਸ਼ਾਹ ਨਹਿਰ ਬੈਰਾਜ ’ਚ ਛੱਡਿਆ ਗਿਆ I ਸ਼ਾਮ 7 ਵਜੇ ਪੌਂਗ ਡੈਮ ਝੀਲ ’ਚ ਪਾਣੀ ਦੀ ਆਮਦ 58690 ਕਿਊਸਿਕ ਨੋਟ ਕੀਤੀ ਗਈ ਅਤੇ ਪੌਂਗ ਡੈਮ ਝੀਲ ਦਾ ਪੱਧਰ 1388.67 ਨੋਟ ਕੀਤਾ ਗਿਆ, ਜੋ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 1.33 ਫੁੱਟ ਘੱਟ ਹੋ ਗਿਆ ਹੈ I ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸ਼ਾਹ ਨਹਿਰ ਬੈਰਾਜ ਤੋਂ 54079 ਕਿਊਸਿਕ ਪਾਣੀ ਬਿਆਸ ਦਰਿਆ ’ਚ ਅਤੇ 11500 ਕਿਊਸਿਕ ਪਾਣੀ ਮੁਕੇਰੀਆਂ ਹਾਈਡਲ ਨਹਿਰ ’ਚ ਛੱਡਿਆ ਜਾ ਰਿਹਾ ਹੈ I

ਇਹ ਵੀ ਪੜ੍ਹੋ :  ਪੰਜਾਬ-ਹਿਮਾਚਲ ਦੀ ਹੱਦ ’ਤੇ ਬੇਖ਼ੌਫ਼ ਚੱਲ ਰਿਹੈ ਕਾਲਾ ਧੰਦਾ, 1000 ਰੁ. 'ਚ ਹੁੰਦੈ ਜਿਸਮ ਦਾ ਸੌਦਾ

ਉਧਰ ਪੰਜਾਬ ਦੇ ਮੌਸਮ ਨੂੰ ਲੈ ਕੇ ਵੀ ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰ ਦਿੱਤੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅਗਲੇ 3 ਦਿਨ ਭਾਰੀ ਮੀਂਹ ਪੈਣ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ, ਜੋ ਕਿ ਖ਼ਤਰੇ ਦੀ ਘੰਟੀ ਸਾਬਿਤ ਹੋ ਸਕਦਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੰਜਾਬ ਦੇ 12-13 ਜ਼ਿਲ੍ਹਿਆਂ ਵਿਚ 23 ਤੋਂ 25 ਅਗਸਤ ਤਕ ਤੇਜ਼ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਉਥੇ ਹੀ ਇਸੇ ਵਿਚਕਾਰ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਆਸਾਰ ਹਨ। ਪੰਜਾਬ ਵਿਚ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਪਹਿਲਾਂ ਹੀ ਵਧਿਆ ਹੋਇਆ ਹੈ। ਅਜਿਹੇ ਵਿਚ ਭਾਰੀ ਮੀਂਹ ਪੈਣ ਕਾਰਨ ਪਾਣੀ ਦਾ ਪੱਧਰ ਹੋਰ ਵਧਣ ਦਾ ਖ਼ਤਰਾ ਹੈ। 

ਇਹ ਵੀ ਪੜ੍ਹੋ :  ਨਵਜੋਤ ਸਿੱਧੂ ਨੂੰ ਕਾਂਗਰਸ ਵਰਕਿੰਗ ਕਮੇਟੀ ’ਚ ਜਗ੍ਹਾ ਨਾ ਮਿਲਣ 'ਤੇ ਛਿੜੀ ਨਵੀਂ ਚਰਚਾ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harnek Seechewal

Content Editor

Related News