ਟਾਂਡਾ ਵਿਖੇ ਜਜ਼ਬੇ ਨਾਲ ਮਨਾਇਆ ਗਿਆ 75ਵਾਂ ਆਜ਼ਾਦੀ ਦਿਹਾੜਾ (ਦੇਖੋ ਤਸਵੀਰਾਂ)

Monday, Aug 15, 2022 - 01:46 PM (IST)

ਟਾਂਡਾ ਵਿਖੇ ਜਜ਼ਬੇ ਨਾਲ ਮਨਾਇਆ ਗਿਆ 75ਵਾਂ ਆਜ਼ਾਦੀ ਦਿਹਾੜਾ (ਦੇਖੋ ਤਸਵੀਰਾਂ)

ਟਾਂਡਾ ਉੜਮੁੜ (ਪਰਮਜੀਤ ਮੋਮੀ) : ਟਾਂਡਾ ਇਲਾਕੇ ਦੇ ਵੱਖ-ਵੱਖ ਸਕੂਲਾਂ ਤੇ ਹੋਰਨਾਂ ਸਥਾਨਾਂ ਤੇ ਦੇਸ਼ ਦਾ  75ਵਾਂ ਆਜ਼ਾਦੀ ਦਿਹਾੜਾ ਦੇਸ਼ ਭਗਤੀ ਤੇ ਦੇਸ਼ ਪ੍ਰੇਮ ਦੇ ਜਜ਼ਬੇ ਨਾਲ ਧੂਮਧਾਮ ਨਾਲ ਮਨਾਇਆ ਗਿਆ। ਜਿਸ ਦੌਰਾਨ ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਵਿਖੇ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੰਦੇ ਹੋਏ ਦੇਸ਼ ਦੀ ਏਕਤਾ, ਅਖੰਡਤਾ ਤੇ ਰਾਸ਼ਟਰ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਰਗਿਲ ਟੂ ਸਮੂਹ ਸਟਾਫ਼ ਹਾਜ਼ਰ ਸਨ।

PunjabKesari

ਇਹ ਵੀ ਪੜ੍ਹੋ- ਸ੍ਰੀ ਆਨੰਦਪੁਰ ਸਾਹਿਬ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਸਕਾਊਟ ਕਮਿਸ਼ਨਰ ਦੀ ਮੌਤ

ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡਾ ਵਿਖੇ ਵੀ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਪ੍ਰਿੰਸੀਪਲ ਇਕਬਾਲ ਕੌਰ ਸੈਣੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਬਾਇਓ ਲੈਕਚਰਾਰ ਰਾਕੇਸ਼ ਕੁਮਾਰ ਨੇ ਇਸ ਮੌਕੇ ਤਿਰੰਗਾ ਝੰਡਾ ਲਹਿਰਾਇਆ । ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦਾ ਰੰਗਾਂ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ । ਇਸੇ ਤਰ੍ਹਾਂ ਹੀ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਵੱਲੋਂ ਚਲਾਏ ਜਾ ਰਹੇ ਜੀ.ਆਰ.ਡੀ ਸਿੱਖਿਆ ਸੰਸਥਾਵਾਂ ਜੀ.ਆਰ.ਡੀ ਇੰਸਟੀਚਿਊਟ ਆਫ ਨਰਸਿੰਗ ਅਤੇ ਜੀ.ਆਰ.ਡੀ  ਇੰਟਰਨੈਸ਼ਨਲ ਸਕੂਲ ਵਿਖੇ ਚੇਅਰਪਰਸਨ ਮੈਡਮ ਪ੍ਰਦੀਪ ਕੌਰ ਤੇ ਐੱਮ.ਡੀ ਬਿਕਰਮ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ ਅਧੀਨ ਪ੍ਰਿੰਸੀਪਲ ਸੋਨੀਆ ਗਿੱਲ ਤੇ ਪ੍ਰਿੰਸੀਪਲ ਬਲਜੀਤ ਕੌਰ ਦੀ ਅਗਵਾਈ ਵਿੱਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਜਿਸ ਦੌਰਾਨ  ਸੇਵਾਮੁਕਤ ਡਿਪਟੀ ਡਾਇਰੈਕਟਰ ਡਾ. ਕੇਵਲ ਸਿੰਘ ਕਾਜਲ ਅਤੇ ਐੱਸ.ਐੱਮ.ਓ ਟਾਂਡਾ ਡਾ. ਪ੍ਰੀਤ ਮਹਿੰਦਰ ਸਿੰਘ ਨੇ ਸਾਂਝੇ ਤੌਰ ਤੇ  ਤਿਰੰਗਾ ਝੰਡਾ ਲਹਿਰਾਇਆ।ਇਸ ਮੌਕੇ ਸੰਸਥਾ ਦੇ ਮੈਨੇਜਰ ਸਰਬਜੀਤ ਸਿੰਘ ਮੋਮੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੱਤੀ ।

ਇਹ ਵੀ ਪੜ੍ਹੋ- ਪੰਜਾਬ ਦੇ ਰਾਜਪਾਲ ਨੇ ਚੰਡੀਗੜ੍ਹ 'ਚ ਲਹਿਰਾਇਆ ਝੰਡਾ, ਸ਼ਹਿਰ ਵਾਸੀਆਂ ਨੂੰ ਕੀਤਾ ਸੰਬੋਧਨ

ਇਸੇ ਤਰ੍ਹਾਂ ਹੀ ਆਦੇਸ਼ ਇੰਟਰਨੈਸ਼ਨਲ ਸਕੂਲ ਮਿਆਣੀ ਵਿਖੇ ਵੀ ਪ੍ਰਿੰਸੀਪਲ  ਵਿਨੋਦ ਕੁਮਾਰ ਦੀ ਅਗਵਾਈ ਵਿੱਚ ਸੁਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ ਨੇ ਤਿਰੰਗਾ  ਲਹਿਰਾਇਆ ਜਦਕਿ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਆਰ.ਟੀ.ਐਸ ਕਮਿਸ਼ਨਰ ਲਖਵਿੰਦਰ ਸਿੰਘ ਲੱਖੀ,ਜਸਵੰਤ ਸਿੰਘ ਬਿੱਟੂ ਜਲਾਲਪੁਰ,ਸੇਠ ਸ਼ਾਮ ਸੇਠੀ ਅਤੇ ਡਾ. ਲਖਮੀਰ ਸਿੰਘ ਚੌਧਰੀ ਨੇ ਸਮੂਹ ਸਟਾਫ ਵਿਦਿਆਰਥੀਆਂ ਸਟਾਫ਼ ਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੱਤੀ । ਇਸ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਰੰਗਾ ਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸੇ ਤਰ੍ਹਾਂ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਡ਼ਕੇ ਟਾਂਡਾ ਵਿਖੇ ਵੀ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ l ਪ੍ਰਿੰਸੀਪਲ ਹਰਮੇਸ਼ ਲਾਲ ਠਾਕੁਰ ਨੇ ਤਿਰੰਗਾ ਝੰਡਾ ਦੁਹਰਾਉਂਦਿਆਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ।

PunjabKesari

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Anuradha

Content Editor

Related News