ਨਾਬਾਲਗ ਲੜਕੀ ਨੂੰ ਘਰੋਂ ਭਜਾਉਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Wednesday, Aug 24, 2022 - 01:31 PM (IST)

ਨਾਬਾਲਗ ਲੜਕੀ ਨੂੰ ਘਰੋਂ ਭਜਾਉਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਪਰਮਜੀਤ ਮੋਮੀ) : ਥਾਣਾ ਟਾਂਡਾ ਅਧੀਨ ਆਉਂਦੇ ਇਕ ਪਿੰਡ 'ਚੋਂ ਦਸਵੀਂ ਕਲਾਸ 'ਚ ਪੜ੍ਹਦੀ 15 ਸਾਲਾ ਨਾਬਾਲਗ ਵਿਦਿਆਰਥਣ ਨੂੰ ਘਰੋਂ ਭਜਾਉਣ ਵਾਲੇ ਇਕ ਵਿਅਕਤੀ ਖਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਲੜਕੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਸਾਗਰ ਵਾਸੀ ਨੀਲਾ ਨਲੋਆ ਖਿਲਾਫ਼ ਦਰਜ ਕੀਤਾ ਹੈ।

ਪੁਲਿਸ ਕੋਲ ਦਰਜ ਕਰਵਾਏ ਗਏ ਬਿਆਨਾਂ 'ਚ ਲੜਕੀ ਦੀ ਮਾਤਾ ਨੇ ਦੱਸਿਆ ਕਿ ਦਸਵੀਂ ਕਲਾਸ 'ਚ ਪੜ੍ਹਦੀ ਉਨ੍ਹਾਂ ਦੀ ਪੁੱਤਰੀ ਘਰੋਂ ਗਾਇਬ ਸੀ, ਜਿੱਥੇ ਆਸ ਪਾਸ ਅਤੇ ਰਿਸ਼ਤੇਦਾਰਾਂ ਦੇ ਭਾਲ ਕੀਤੀ ਪਰ ਉਹ ਨਹੀਂ ਮਿਲੀ। ਉਨ੍ਹਾਂ ਨੂੰ ਸ਼ੱਕ ਹੈ ਕਿ ਸਾਗਰ ਉਨ੍ਹਾਂ ਦੀ ਪੁੱਤਰੀ ਨੂੰ ਘਰੋਂ ਬਰਗਲਾ ਕੇ ਕਿੱਧਰੇ ਲੈ ਗਿਆ ਹੈ। ਟਾਂਡਾ ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Anuradha

Content Editor

Related News