ਵਿਦੇਸ਼ ਭੇਜਣ ਦੇ ਨਾਂ ’ਤੇ 30 ਲੱਖ ਦੀ ਠੱਗੀ
Friday, Sep 27, 2024 - 06:12 PM (IST)
ਹਾਜੀਪੁਰ (ਜੋਸ਼ੀ) : ਹਾਜੀਪੁਰ ਪੁਲਸ ਵੱਲੋਂ ਵਿਦੇਸ਼ ਭੇਜਣ ਦੇ ਨਾਂ ’ਤੇ ਦੋ ਔਰਤਾਂ ਖਿਲਾਫ਼ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ.ਹਾਜੀਪੁਰ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਐੱਸ.ਐੱਸ.ਪੀ.ਹੁਸ਼ਿਆਰਪੁਰ ਸੁਰਿੰਦਰ ਲਾਂਬਾ ਨੂੰ ਦਿੱਤੇ ਆਪਣੇ ਸ਼ਿਕਾਇਤ ਪੱਤਰ ਰਾਹੀਂ ਸੰਤੋਸ਼ ਕੁਮਾਰੀ ਪਤਨੀ ਅਸ਼ਵਨੀ ਕੁਮਾਰ ਵਾਸੀ ਪਿੰਡ ਸੀਪਰੀਆਂ ਨੇ ਦੱਸਿਆ ਹੈ ਕਿ ਹਰਮਨਦੀਪ ਕੌਰ ਪੁੱਤਰੀ ਹਰਜਿੰਦਰ ਸਿੰਘ ਅਤੇ ਦਲਜੀਤ ਕੌਰ ਪਤਨੀ ਹਰਜਿੰਦਰ ਸਿੰਘ ਵਾਸੀਆਨ ਪਿੰਡ ਬਧੂਪੁਰ ਪੁਲਸ ਥਾਣਾ ਮੁਕੇਰੀਆਂ ਨੇ ਉਸ ਨਾਲ ਵਿਦੇਸ਼ ਭੇਜਣ ਦੇ ਨਾਂ ’ਤੇ 30 ਲੱਖ ਦੀ ਠੱਗੀ ਮਾਰੀ ਹੈ।
ਜਿਸ ਦੀ ਜਾਂਚ ਉੱਪ ਪੁਲਸ ਕਪਤਾਨ ਹੁਸ਼ਿਆਰਪੁਰ ਵੱਲੋਂ ਕੀਤੇ ਜਾਣ ਪਿਛੋਂ ਆਪਣੀ ਜਾਂਚ ਰਿਪੋਰਟ ਐੱਸ.ਐੱਸ.ਪੀ.ਹੁਸ਼ਿਆਰਪੁਰ ਨੂੰ ਭੇਜਣ ’ਤੇ ਐੱਸ.ਐੱਸ.ਪੀ.ਦੇ ਹੁਕਮਾਂ ’ਤੇ ਹਾਜੀਪੁਰ ਪੁਲਸ ਨੇ ਹਰਮਨਦੀਪ ਕੌਰ ਅਤੇ ਦਲਜੀਤ ਕੌਰ ਖਿਲਾਫ਼ ਮੁਕੱਦਮਾ ਨੰਬਰ 57 ਅੰਡਰ ਸੈਕਸ਼ਨ 420 ਆਈ.ਪੀ.ਸੀ.ਦੇ ਤਹਿਤ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।