ਜ਼ਿਲ੍ਹੇ ''ਚ ਕੋਰੋਨਾ ਦਾ ਕਹਿਰ ਜਾਰੀ, ਇੰਨੇ ਨਵੇਂ ਮਰੀਜ਼ ਆਏ ਸਾਹਮਣੇ

Friday, Aug 26, 2022 - 06:59 PM (IST)

ਜ਼ਿਲ੍ਹੇ ''ਚ ਕੋਰੋਨਾ ਦਾ ਕਹਿਰ ਜਾਰੀ, ਇੰਨੇ ਨਵੇਂ ਮਰੀਜ਼ ਆਏ ਸਾਹਮਣੇ

ਹੁਸ਼ਿਆਰਪੁਰ (ਘੁੰਮਣ) : ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 472 ਨਵੇਂ ਸੈਂਪਲ ਲੈਣ ਅਤੇ 421 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 10 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 88 ਕੇਸ ਐਕਟਿਵ ਹਨ ਅਤੇ 269 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ।

ਇਹ ਵੀ ਪੜ੍ਹੇ : ਮੇਅਰ ਜਗਦੀਸ਼ ਰਾਜਾ ਨੇ ਮੁੱਖ ਮੰਤਰੀ ਮਾਨ ਨੂੰ ਲਿੱਖੀ ਚਿੱਠੀ, ਪੜ੍ਹੋ ਕੀ ਹੈ ਪੂਰਾ ਮਾਮਲਾ

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾਂ ਦੀ ਕੁੱਲ ਗਿਣਤੀ 12,25,076 ਹੈ ਤੇ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ 11,87,284 ਹੈ। ਜ਼ਿਲ੍ਹੇ'ਚ ਪਾਜ਼ੇਟਿਵ ਸੈਂਪਲਾਂ ਦੀ ਕੁੱਲ ਗਿਣਤੀ 42,263 ਹੈ। ਜ਼ਿਲ੍ਹੇ'ਚ ਠੀਕ ਹੋਏ ਕੇਸ 40,761 ਹਨ। ਜ਼ਿਲ੍ਹੇ'ਚ ਕੋਵਿਡ ਨਾਲ ਕੁੱਲ 1,414 ਮੌਤਾਂ ਹੋਈਆਂ ਹਨ।


author

Anuradha

Content Editor

Related News