ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ

Thursday, Dec 25, 2025 - 02:00 PM (IST)

ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ

ਹਾਜੀਪੁਰ (ਜੋਸ਼ੀ) : ਪੁਲਸ ਵਿਭਾਗ ਦੀ ਸਪੈਸ਼ਲ ਬ੍ਰਾਂਚ ਵੱਲੋਂ ਐੱਸ.ਐੱਸ.ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਮਾਣਯੋਗ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਬ੍ਰਾਂਚ ਦੇ ਇੰਚਾਰਜ ਇੰਸਪੈਕਟਰ ਜਸਕਮਲ ਸਿੰਘ ਸਹੋਤਾ ਨੇ ਦੱਸਿਆ ਕਿ ਭਗੌੜਾ ਕਰਾਰ ਦਿੱਤੇ ਗਏ ਵਿਅਕਤੀ ਦਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਸਰੀਹਪੁਰ ਥਾਣਾ ਦਸੂਹਾ, ਜਿਸ ਖਿਲਾਫ਼ ਤਲਵਾੜਾ ਪੁਲਸ ਸਟੇਸ਼ਨ ਵਿਚ ਸਾਲ 2019 ਨੂੰ ਮੁਕੱਦਮਾ ਨੰਬਰ 19 ਐੱਨ.ਡੀ.ਪੀ.ਐੱਸ. ਧਾਰਾ ਅਧੀਨ ਕੇਸ ਦਰਜ ਕੀਤਾ ਗਿਆ ਸੀ ਅਤੇ 17-05-2025 ਨੂੰ ਮਾਨਯੋਗ ਅਦਾਲਤ ਨੇ ਦਵਿੰਦਰ ਸਿੰਘ ਨੂੰ ਭਗੌੜਾ ਕਰਾਰ ਦਿੱਤਾ ਸੀ। 

ਉਕਤ ਨੂੰ ਅੱਜ ਪੁਲਸ ਦੀ ਸਪੈਸ਼ਲ ਬ੍ਰਾਂਚ ਦੇ ਏ.ਐੱਸ.ਆਈ. ਰਵਿੰਦਰ ਸਿੰਘ, ਏ.ਐੱਸ.ਆਈ. ਸੁਰਿੰਦਰ ਸਿੰਘ, ਏ.ਐੱਸ.ਆਈ. ਅਮਰਜੀਤ ਸਿੰਘ, ਏ.ਐੱਸ.ਆਈ.ਤਰਲੋਚਨ ਸਿੰਘ ਅਤੇ ਐੱਚ.ਸੀ. ਜਸਪ੍ਰੀਤ ਕੌਰ ਨੇ ਕਾਬੂ ਕਰਕੇ ਹਾਜੀਪੁਰ ਪੁਲਸ ਦੇ ਹਵਾਲੇ ਕਰ ਦਿੱਤਾ ਹੈ। 


author

Gurminder Singh

Content Editor

Related News