ਹੁਸ਼ਿਆਰਪੁਰ ਵਿਖੇ ਮਕਾਨ ਮਾਲਕ ’ਤੇ ਹਮਲਾ ਕਰਕੇ ਕੀਤਾ ਜ਼ਖ਼ਮੀ

Wednesday, Nov 05, 2025 - 01:00 PM (IST)

ਹੁਸ਼ਿਆਰਪੁਰ ਵਿਖੇ ਮਕਾਨ ਮਾਲਕ ’ਤੇ ਹਮਲਾ ਕਰਕੇ ਕੀਤਾ ਜ਼ਖ਼ਮੀ

ਹੁਸ਼ਿਆਰਪੁਰ (ਰਾਕੇਸ਼)-ਮੁਹੱਲਾ ਨਿਊ ਫਤਿਹਗੜ੍ਹ ਵਿਚ ਇਕ ਕਿਰਾਏਦਾਰ ਵੱਲੋਂ ਆਪਣੇ ਮਕਾਨ ਮਾਲਕ ’ਤੇ ਹਮਲਾ ਕਰਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਸਪਤਾਲ ਵਿਚ ਇਲਾਜ ਅਧੀਨ ਮਕਾਨ ਮਾਲਕ ਧਰਮਪਾਲ ਪੁੱਤਰ ਫਤਿਹ ਸਿੰਘ ਵਾਸੀ ਮਾਹਿਲਪੁਰ ਹਾਲ ਵਾਸੀ ਨਿਊ ਫਤਿਹਗੜ੍ਹ ਨੇ ਦੱਸਿਆ ਕਿ ਉਸ ਨੇ ਆਪਣੇ ਕਿਰਾਏਦਾਰ ਜੋ ਕਿ ਪਤੀ-ਪਤਨੀ ਹਨ ਨੂੰ, ਇਕ ਮਹੀਨੇ ਤੋਂ ਮਕਾਨ ਖਾਲੀ ਕਰਨ ਲਈ ਕਿਹਾ ਕਿਉਂਕਿ ਮਕਾਨ ਦਾ ਕੁਝ ਝਗੜਾ ਚਲ ਰਿਹਾ ਹੈ।। ਉਸ ਦੀ ਭੈਣ ਵੀ ਕਿਰਾਏਦਾਰਾਂ ਨਾਲ ਮਿਲੀ ਹੋਈ ਹੈ। ਕੱਲ੍ਹ ਉਨ੍ਹਾਂ ਨੇ ਉਸ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਨਾਲ ਕੁਝ ਬਾਹਰੀ ਲੋਕ ਵੀ ਸਨ, ਜਿਨ੍ਹਾਂ ਦੀ ਉਹ ਹਨੇਰੇ ਕਾਰਨ ਪਛਾਣ ਨਹੀਂ ਕਰ ਸਕਿਆ।

ਇਹ ਵੀ ਪੜ੍ਹੋ:  ਜਲੰਧਰ: ਜਿਊਲਰ ਸ਼ਾਪ ਡਕੈਤੀ ਮਾਮਲੇ 'ਚ ਗ੍ਰਿਫ਼ਤਾਰ ਮੁਲਜ਼ਮਾਂ ਬਾਰੇ ਹੋਏ ਵੱਡੇ ਖ਼ੁਲਾਸੇ, ਬੱਸ ਤੋਂ ਉਤਰ ਕੇ ...

ਉਨ੍ਹਾਂ ਕਿਹਾ ਕਿ ਪੁਲਿਸ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਜਲਦੀ ਕਾਰਵਾਈ ਦਾ ਭਰੋਸਾ ਦਿੱਤਾ ਹੈ। ਆਲੇ-ਦੁਆਲੇ ਦੇ ਇਲਾਕੇ ਦੀ ਸੀ. ਸੀ. ਟੀ. ਵੀ. ਫੁੱਟੇਜ ਪੁਲਸ ਨੂੰ ਮੁਹੱਈਆ ਕਰਵਾਈ ਗਈ ਹੈ। ਮੌਕੇ ’ਤੇ ਮੌਜੂਦ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਧਰਮਪਾਲ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਕਿਰਾਏਦਾਰ ਭੂਪਿੰਦਰ ਸਿੰਘ, ਉਸਦੀ ਪਤਨੀ ਰਾਣੀ, ਬਲਵੀਰ ਸਿੰਘ ਨਾਂ ਦੇ ਵਿਅਕਤੀ ਅਤੇ ਉਸਦੇ ਸਾਥੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਘਰੋਂ ਫਰਾਰ ਹਨ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 11 ਸਾਲ ਦਾ ਬੱਚਾ ਰਾਤੋਂ-ਰਾਤ ਬਣ ਗਿਆ ਕਰੋੜਪਤੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News