ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਇਲਾਕੇ ਲਈ ਭੇਜੀ 45 ਟਰਾਲੀਆਂ ਮਿੱਟੀ
Tuesday, Sep 09, 2025 - 05:26 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਮਿਸਲ ਪੰਜ ਆਬ ਪੰਜਾਬ ਤੇ ਆਵਾਜ਼-ਏ-ਕੌਮ ਜਥੇਬੰਦੀ ਵੱਲੋਂ ਡੇਰਾ ਬਾਬਾ ਨਾਨਕ ਵਿਚ ਹੜ ਭਾਵ ਪ੍ਰਭਾਵਿਤ ਇਲਾਕਿਆਂ ਵਿਚ ਬਚਾਅ ਕਾਰਜਾਂ ਦਾ ਹਿੱਸਾ ਬਣਦੇ ਹੋਏ ਅੱਜ ਵੱਡੀ ਗਿਣਤੀ ਵਿਚ ਮਿੱਟੀ ਦੀਆਂ ਟਰਾਲੀਆਂ ਭੇਜ ਕੇ ਯੋਗਦਾਨ ਪਾਇਆ ਗਿਆ।
ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਭਾਈ ਗੁਰਪ੍ਰੀਤ ਸਿੰਘ ਖਾਲਸਾ ਖੁੱਡਾ ਨੇ ਦੱਸਿਆ ਕਿ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਜ ਡੇਰਾ ਬਾਬਾ ਨਾਨਕ ਜਿੱਥੋਂ ਕਿ 7 ਜਗਾ ਤੇ ਬੰਨ ਟੁੱਟਿਆ ਹੋਇਆ ਹੈ ਉਸ ਜਗ੍ਹਾ ਤੇ ਬਚਾਅ ਕਾਰਜਾਂ ਨੂੰ ਅੰਜਾਮ ਦਿੰਦੇ ਹੋਏ 45 ਟਰਾਲੀਆਂ ਮਿੱਟੀ ਦੀਆਂ ਭੇਜੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਮਹਾਨ ਸੇਵਾ ਵਿੱਚ ਪਿੰਡ ਪਿੰਡ ਗੰਬੋਵਾਲ, ਖੁੱਡਾ, ਖੁਣ ਖੁਣ ਕਲਾ, ਭਟੀਆਂ,ਡੱਫਰ, ਕੋਟਲੀ ਜੰਡ, ਖਾਨਪੁਰ, ਫਤਿਹਪੁਰ,ਸੀਕਰੀ ,ਤੱਗੜ, ਮੁਕੀਮਪੁਰ ਤੇ ਹੋਰਨਾ ਪਿੰਡਾਂ ਦੀਆਂ ਸੰਗਤਾਂ ਵੱਲੋਂ ਮਾਇਆ ਤੇ ਮਿੱਟੀ ਦੀਆਂ ਟਰਾਲੀਆਂ ਭੇਜ ਕੇ ਯੋਗਦਾਨ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਮੌਸਮ ਦੇ ਮੱਦੇਨਜ਼ਰ ਨਵਾਂ ਫ਼ੈਸਲਾ! 9, 10, 11 ਤੇ 12 ਤਾਰੀਖ਼ ਨੂੰ...
ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਖਾਲਸਾ ਨੇ ਇਸ ਮਹਾਨ ਸੇਵਾ ਵਿੱਚ ਯੋਗਦਾਨ ਪਾਉਣ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਕਿ ਘੜੀ ਵਿਚ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਮੁਸੀਬਤ ਬੱਚੇ ਫਸੇ ਆਪਣੇ ਲੋਕਾਂ ਦਾ ਸਾਥ ਦਈਏ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਮਿੱਟੀ ਦੀ ਪਹਿਲੀ ਖੇਪ ਭੇਜੀ ਗਈ ਹੈ ਜੇਕਰ ਲੋੜ ਹੋਵੇਗੀ ਤਾਂ ਹੋਰ ਮਿੱਟੀ ਜਾਂ ਸਮੱਗਰੀ ਭੇਜੀ ਪ੍ਰਭਾਵਿਤ ਥਾਵਾਂ ਤੇ ਭੇਜੀ ਜਾਵੇਗੀ।
ਇਸ ਮੌਕੇ ਮੀਰੀ-ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ ਦੇ ਪ੍ਰਧਾਨ ਭਾਈ ਮਨਦੀਪ ਸਿੰਘ ਨੇ ਪੰਜ ਆਬ ਤੇ ਆਵਾਜ਼-ਏ-ਕੌਮ ਜਥੇਬੰਦੀ ਵੱਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਤੇ ਨੌਜਵਾਨਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਇਸ ਕਾਰਜ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਾਨੂੰ ਵੀ ਇਸ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8