ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਵਲੋਂ ਪੁਲਸ ਦੀ ਵਰਦੀ ਤੇ ਵਾਹਨਾਂ ਸਬੰਧੀ ਹੁਕਮ ਜਾਰੀ

Friday, Feb 24, 2023 - 08:09 PM (IST)

ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਵਲੋਂ ਪੁਲਸ ਦੀ ਵਰਦੀ ਤੇ ਵਾਹਨਾਂ ਸਬੰਧੀ ਹੁਕਮ ਜਾਰੀ

ਹੁਸ਼ਿਆਰਪੁਰ (ਘੁੰਮਣ) : ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਜ਼ਿਲ੍ਹੇ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ ਦੀ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਪ੍ਰਾਈਵੇਟ ਵਿਅਕਤੀ ਪੁਲਸ ਦੀ ਖਾਕੀ ਰੰਗ ਦੀ ਵਰਦੀ ਤੇ ਪੁਲਸ ਵਾਹਨ ਦਾ ਪ੍ਰਯੋਗ ਨਹੀਂ ਕਰੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਕੋਈ ਵੀ ਦੁਕਾਨਦਾਰ ਜਾਂ ਦਰਜੀ ਕਿਸੇ ਵੀ ਪ੍ਰਾਈਵੇਟ ਵਿਅਕਤੀ ਨੂੰ ਪੁਲਸ ਦੀ ਵਰਦੀ ਮੁਹੱਈਆ ਨਹੀਂ ਕਰਵਾਏਗਾ। ਉਨ੍ਹਾਂ ਦੱਸਿਆ ਕਿ ਇਹ ਹੁਕਮ ਪੁਲਸ ਅਧਿਕਾਰੀਆਂ ਤੇ ਮੁਲਾਜ਼ਮਾਂ ’ਤੇ ਲਾਗੂ ਨਹੀਂ ਹੋਵੇਗਾ।

ਇਹ ਵੀ ਪੜ੍ਹੋ :  ਮਸ਼ੂਕ ਦੇ ਫੜੇ ਜਾਣ ਦਾ ਦਰਦ ਤੇ ਬਦਲਾ ਲੈਣ ਦੀ ਟੀਸ ਬਣੀ ਗੈਂਗਸਟਰ ਤੇਜਾ ਦੀ ਮੌਤ ਦਾ ਕਾਰਨ

ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਅੱਜ-ਕੱਲ੍ਹ ਦੇ ਮਾਹੌਲ ਨੂੰ ਵੇਖਦੇ ਹੋਏ ਕੋਈ ਵੀ ਸ਼ਰਾਰਤੀ ਅਨਸਰ ਪੁਲਸ ਦੀ ਖਾਕੀ ਰੰਗ ਦੀ ਵਰਦੀ ਤੇ ਪੁਲਸ ਵਾਹਨ ਦਾ ਪ੍ਰਯੋਗ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਦੇ ਸਕਦਾ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਦੱਸਣਯੋਗ ਹੈ ਕਿ ਇਹ ਹੁਕਮ 23 ਅਪ੍ਰੈਲ 2023 ਤੱਕ ਲਾਗੂ ਰਹਿਣਗੇ।


author

Harnek Seechewal

Content Editor

Related News