ਕਿਸਾਨਾਂ ਦੀਆਂ ਵਧੀਆਂ ਮੁਸ਼ਕਲਾਂ, ਪੁੱਤਾਂ ਵਾਂਗ ਪਾਲੀ ਫ਼ਸਲ ਵਾਹੁਣ ਲਏ ਹੋਏ ਮਜਬੂਰ

09/16/2022 6:30:28 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਮਧਰੇਪਣ ਦੀ ਬਿਮਾਰੀ ਕਾਰਨ ਟਾਂਡਾ ਇਲਾਕੇ ਦੇ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਹਿਲਾਂ ਤੋਂ ਹੀ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਕਿਸਾਨ   ਪੁੱਤਰਾਂ ਵਾਂਗ ਪਾਲੀ ਹੋਈ ਫ਼ਸਲ ਨੂੰ ਖੇਤਾਂ ਵਿੱਚ ਹੀ ਵਾਹੁਣ ਲਈ ਮਜਬੂਰ ਹੋ ਰਹੇ ਹਨ। ਇਸ ਸਬੰਧੀ ਟਾਂਡਾ ਨੇੜਲੇ ਪਿੰਡ ਝਾਵਾਂ ਵਿਖੇ ਮਧਰੇਪਨ ਦੀ ਬੀਮਾਰੀ ਕਾਰਨ ਪਰੇਸ਼ਾਨ ਹੋਏ ਕਿਸਾਨ ਸੋਨਮਦੀਪ ਸਿੰਘ ਪੁੱਤਰ ਬਲਜੀਤ ਸਿੰਘ ਨੂੰ ਕਰੀਬ 3.50 ਏਕੜ ਝੋਨੇ ਦੀ ਫ਼ਸਲ ਵਾਹੁਣ ਲਈ ਮਜਬੂਰ ਹੋਣਾ ਪਿਆ।

ਇਹ ਵੀ ਪੜ੍ਹੋ : ਭਾਜਪਾ ਨੇਤਾ ਤਰੁਣ ਚੁੱਘ ਨੇ ਘੇਰੀ 'ਆਪ' ਸਰਕਾਰ, CM ਮਾਨ ਤੇ ਕੇਜਰੀਵਾਲ ਨੂੰ ਲੈ ਕੇ ਕਹੀਆਂ ਵੱਡੀਆਂ ਗੱਲਾਂ

ਇਸ ਮੌਕੇ ਉੱਘੇ ਕਿਸਾਨ ਤੇ ਸਮਾਜ ਸੇਵੀ ਕਰਮਜੀਤ ਝਾਵਰ ਅਤੇ ਹੋਰਨਾਂ ਕਿਸਾਨਾਂ  ਨੇ ਵੀ ਆਪਣੀ ਦੁੱਖ ਭਰੀ ਦਾਸਤਾਂ ਸੁਣਾਉਂਦੇ ਹੋਏ ਕਿਹਾ ਕਿ ਮਹਿੰਗੇ ਡੀਜ਼ਲ ਫੂਕ ਕੇ ਧੀਆਂ-ਪੁੱਤਰਾਂ ਵਾਂਗ ਪਾਲੀ ਹੋਈ ਫ਼ਸਲ ਨੂੰ ਕਿਸਾਨਾਂ ਨੂੰ ਅੱਧ ਵਿਚਕਾਰ ਹੀ ਖੇਤਾਂ ਵਿਚ ਨਸ਼ਟ ਕਰਨਾ ਪੈ ਰਿਹਾ ਹੈ ਜਿਸ ਕਾਰਨ ਉਨ੍ਹਾਂ ਦਾ ਬਹੁਤ ਹੀ ਆਰਥਿਕ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਇਕੱਤਰ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਨੁਕਸਾਨੀ ਗਈ ਫਸਲ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ ਅਤੇ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਨੂੰ ਵੀ ਇਸ ਮਧਰੇ ਕਾਰਨ ਕਿਸਾਨਾਂ ਦੇ ਹੋ ਰਹੇ ਨੁਕਸਾਨ ਲਈ ਆਵਾਜ਼ ਉਠਾਉਣ ਲਈ ਅਪੀਲ ਕੀਤੀ ਗਈ।

Anuradha

This news is Content Editor Anuradha