ਵਿਦੇਸ਼ ਭੇਜਣ ਦੇ ਨਾਂ ''ਤੇ ਲੱਖਾਂ ਰੁਪਏ ਦੀ ਠੱਗੀ
Monday, Apr 14, 2025 - 03:44 PM (IST)

ਹਾਜੀਪੁਰ (ਜੋਸ਼ੀ) : ਤਲਵਾੜਾ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਕਰਨ 'ਤੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧ 'ਚ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਤਲਵਾੜਾ ਸਤਪਾਲ ਸਿੰਘ ਨੇ ਦੱਸਿਆ ਕਿ ਰੋਮੀ ਕੁਮਾਰ ਪੁੱਤਰ ਗੁਰਭਜਨ ਸਿੰਘ ਵਾਸੀ ਪਿੰਡ ਸ੍ਰੀ ਪੰਡਾਇਣ ਅਤੇ ਹਰਦੀਪ ਕੁਮਾਰ ਵਾਸੀ ਪਿੰਡ ਬਹਿ ਚੂਹੜ ਨੇ ਐੱਸ.ਐੱਸ.ਪੀ.ਹੁਸ਼ਿਆਰਪੁਰ ਨੂੰ ਦਿੱਤੇ ਆਪਣੇ ਸ਼ਿਕਾਇਤ ਪੱਤਰ ਰਾਹੀਂ ਦੱਸਿਆ ਕਿ ਕਪਿਲ ਠਾਕੁਰ ਪੁੱਤਰ ਲੇਖ ਰਾਜ ਵਾਸੀ ਬਡਾਲਾ ਪੁਲਸ ਸਟੇਸ਼ਨ ਹਾਜੀਪੁਰ ਨੇ ਸਾਨੂੰ ਵਿਦੇਸ਼ ਭੇਜਣ ਦੇ ਨਾਂ 'ਤੇ 10 ਲੱਖ ਰੁਪਏ ਦੀ ਧੋਖਾਧੜੀ ਕੀਤੀ ਹੈ।
ਇਸ ਦੀ ਜਾਂਚ ਇੰਚਾਰਜ ਆਰਥਿਕ ਅਪਰਾਧ ਸ਼ਾਖਾ ਹੁਸ਼ਿਆਰਪੁਰ ਵੱਲੋਂ ਕੀਤੇ ਜਾਣ ਉਪਰੰਤ ਐੱਸ.ਐੱਸ.ਪੀ. ਹੁਸ਼ਿਆਰਪੁਰ ਦੇ ਹੁਕਮਾ 'ਤੇ ਤਲਵਾੜਾ ਪੁਲਸ ਵੱਲੋਂ ਕਪਿਲ ਠਾਕੁਰ ਖ਼ਿਲਾਫ਼ ਤਲਵਾੜਾ ਪੁਲਸ ਸਟੇਸ਼ਨ ਵਿਖੇ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।