ਤਨਖਾਹਾਂ ਨੂੰ ਤਰਸ ਰਹੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ

Tuesday, Apr 21, 2026 - 04:34 PM (IST)

ਤਨਖਾਹਾਂ ਨੂੰ ਤਰਸ ਰਹੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ

ਹੁਸ਼ਿਆਰਪੁਰ : ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਪੱਕੀਆਂ ਅਸਾਮੀਆਂ 'ਤੇ ਕੰਮ ਕਰਦੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ ਹਨ। ਇਸ ਕਾਰਨ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਵਿਚ ਉਚੇਰੀ ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਵਿਰੁੱਧ ਗੁੱਸੇ ਦੀ ਭਾਵਨਾ ਹੈ। ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਤਨਖਾਹਾਂ ਪਹਿਲਾਂ ਹੀ ਬੁਹਤ ਘੱਟ ਹਨ ਅਤੇ ਉਹ ਤਨਖ਼ਾਹਾਂ ਵੀ ਤਿੰਨ-ਚਾਰ ਮਹੀਨਿਆਂ ਤੋਂ ਬਾਅਦ ਮਿਲਦੀ ਹੈ। ਜਿਸ ਕਾਰਨ ਸਾਡੇ ਲਈ ਇਸ ਮਹਿੰਗਾਈ ਦੇ ਜ਼ਮਾਨੇ ਵਿਚ ਆਪਣਾ ਅਤੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਬੁਹਤ ਮੁਸ਼ਕਿਲ ਹੋਇਆ ਪਇਆ ਹੈ।

ਵਿੱਤ ਵਿਭਾਗ ਨੇ ਸਮੇਂ ਸਮੇਂ ਤੇ ਵੱਖ ਵੱਖ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਮੁਲਾਜ਼ਮਾ ਦੀਆਂ ਤਨਖਾਹਾਂ ਸਮੇਂ ਸਿਰ ਪਾਉਣ ਦੀ ਹਦਾਇਤਾਂ ਜਾਰੀ ਕੀਤੀਆਂ ਹਨ ਪਰ ਬਾਵਜੂਦ ਇਸ ਦੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਸਿਰ 'ਤੇ ਅਸਰ ਨਹੀਂ ਹੋ ਰਿਹਾ। ਪੰਜਾਬ ਦੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਨੇ ਮੰਗ ਕੀਤੀ ਕਿ ਸਾਡੀ ਤਨਖ਼ਾਹਾਂ ਜਲਦੀ ਤੋਂ ਜਲਦੀ ਅਤੇ ਮਹੀਨੇ ਦੇ ਮਹੀਨੇ ਜਾਰੀ ਕੀਤੀਆਂ ਜਾਣ। ਅਜਿਹਾਂ ਨਾ ਹੋਣ ਦੀ ਸੁਰਤ ਵਿਚ ਮਜ਼ਬੂਰਨ ਸਾਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਵੇਗਾ।


author

Gurminder Singh

Content Editor

Related News