ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

03/07/2021 12:11:31 PM

ਟਾਂਡਾ ਉੜਮੁੜ (ਜਸਵਿੰਦਰ, ਪਰਮਜੀਤ ਸਿੰਘ ਮੋਮੀ)- ਧੰਨ-ਧੰਨ ਸਾਹਿਬ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 644ਵੇਂ ਪ੍ਰਕਾਸ਼ ਪੁਰਬ ਨੂੰ ਸਮਰਿਪਤ ਸ੍ਰੀ ਗੁਰੂ ਰਵਿਦਾਸ ਵੈਲਫ਼ੇਅਰ ਸੁਸਾਇਟੀ ਦੇ ਉਪਰਾਲੇ ਸਦਕਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਜ ਪਿੰਡ ਮੂਨਕ ਖੁਰਦ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਮਹਾਨ ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ। ਇਸ ਦੇ ਉਪਰੰਤ ਮਹੰਤ ਤੇਜਾ ਸਿੰਘ ਜੀ ਮੁੱਖ ਸੇਵਾਦਾਰ ਡੇਰਾ ਗੁਰੂਸਰ ਖੁੱਡਾ ਵਾਲਿਆਂ ਨੇ ਨਗਰ ਕੀਰਤਨ ਨੂੰ ਚਾਲੇ ਪਾਉਣ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਪ੍ਰਬੰਧਕਾਂ ਨੂੰ ਨਗਰ ਕੀਰਤਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। 
ਇਹ ਵੀ ਪੜ੍ਹੋ: ਜਲੰਧਰ ’ਚ ਹੋਏ ਟਿੰਕੂ ਕਤਲ ਮਾਮਲੇ ’ਚ ਸਾਹਮਣੇ ਆਈਆਂ ਵੱਡੀਆਂ ਗੱਲਾਂ, ਬੇਖ਼ੌਫ ਹਮਲਾਵਰ ਬੋਲੇ ‘ਲੈ ਲਿਆ ਬਦਲਾ’

PunjabKesari

ਇਸ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਏਅਰਕੰਡੀਸ਼ਨ ਬੱਸ ਵਿਚ ਸੁਸ਼ੋਭਿਤ ਕੀਤਾ ਗਿਆ। ਸੈਂਕੜਿਆਂ ਦੀ ਤਦਾਦ ਵਿਚ ਟਰੈਕਟਰ ਟਰਾਲੀਆਂ ਕਾਰਾਂ ਅਤੇ ਨਿੱਜੀ ਵਾਹਨਾਂ ਉਤੇ ਪੁੱਜੀ ਸੰਗਤ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀ ਜਾ ਰਹੀ ਸੀ। ਸੇਵਾਦਾਰ ਸੰਗਤਾਂ ਵੱਲੋਂ ਥਾਂ-ਥਾਂ ਤਰ੍ਹਾਂ-ਤਰ੍ਹਾਂ ਦੇ ਲੰਗਰ ਵੀ ਲਗਾਏ ਗਏ ਸਨ। ਇਹ ਨਗਰ ਕੀਰਤਨ ਸਵੇਰੇ ਪਿੰਡ ਮੂਨਕ ਖੁਰਦ ਤੋਂ ਸ਼ੁਰੂ ਹੋ ਕੇ ਲੋਧੀ ਚੱਕ ਗੋਹਤਾਂ ਰਾਜਪੁਰ ਸ਼ਾਲਾਪੁਰ ਬੋਦਲ ਕੋਟਲੀ ਚੱਤੋਵਾਲ ਝੱਜੀ ਪਿੰਡ ਧੁੱਗਾ ਕਲਾਂ ਦੇਹਰੀਵਾਲ ਖਾਨਪੁਰ ਸ਼ੇਖੂਪੁਰ ਬਗੋਲ ਖੁਰਦ ਸੋਹੀਆ ਦਰਗਾਹੇੜੀ ਕਰਾਲਾ ਕਲਾਂ ਰਲਹਣ ਖੁੱਡਾ ਕੁਰਾਲਾ ਖੁਰਦ ਗੁਰਦੁਆਰਾ ਟਾਹਲੀ ਸਾਹਿਬ ਬੋਲੇਵਾਲ ਅਤੇ ਮੂਨਕ ਕਲਾਂ ਤੋਂ ਹੁੰਦਾ ਹੋਇਆ ਨਿੱਜੀ ਸਥਾਨ ਉਤੇ ਦੇਰ ਸ਼ਾਮ ਪੁੱਜਿਆ। ਇਸ ਮੌਕੇ  ਗੁਰਦੁਆਰਾ ਸਾਹਿਬ ਵਿਖੇ ਆਤਿਸ਼ਬਾਜ਼ੀ ਵੀ ਕੀਤੀ ਗਈ।  

ਇਹ ਵੀ ਪੜ੍ਹੋ: ਅਗਵਾ ਮਗਰੋਂ 6 ਸਾਲਾ ਬੱਚੀ ਦਾ ਕਤਲ, ਜੰਗਲ ’ਚ ਲਹੂ-ਲੁਹਾਨ ਹਾਲਤ ’ਚ ਮਿਲੀ ਲਾਸ਼

PunjabKesari

ਨਗਰ ਕੀਰਤਨ ਦੌਰਾਨ ਸੰਤ ਬਾਬਾ ਕੁਲਦੀਪ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਟਾਹਲੀ ਸਾਹਿਬ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਕਮੇਟੀ ਪ੍ਰਧਾਨ ਤੀਰਥ ਸਿੰਘ ਮੂਨਕਾ, ਸੇਵਾਦਾਰ ਸੁਖਵਿੰਦਰ ਸਿੰਘ ਮੂਨਕਾਂ,ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਭਾਈ ਸਰਬਜੀਤ ਸਿੰਘ ਮੋਮੀ, ਮਿਸਤਰੀ ਅਮਰਜੀਤ ਸਿੰਘ, ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਲੈਕਚਰਾਰ ਰਾਜਾ ਸਿੰਘ, ਪਰਮਜੀਤ ਸਿੰਘ ਪੰਮੀ, ਹਰਦੀਪ ਸਿੰਘ ਕਪੂਰਥਲਾ, ਗੁਰਦੀਪ ਸਿੰਘ ਦੀਪਾ, ਜਰਨੈਲ ਸਿੰਘ ਮੂਨਕਾਂ, ਮਾਸਟਰ ਦਰਬਾਰਾ ਸਿੰਘ, ਜੇ. ਈ. ਜਸਬੀਰ ਸਿੰਘ, ਸੂਬੇਦਾਰ ਬਲਵਿੰਦਰ ਸਿੰਘ, ਸੂਬੇਦਾਰ ਗੁਰਨਾਮ ਸਿੰਘ, ਸੂਬੇਦਾਰ ਅਮਰਨਾਥ, ਸਰਪੰਚ ਕੁਲਵਿੰਦਰ ਕੌਰ, ਜਥੇਦਾਰ ਮਲਕੀਤ ਸਿੰਘ, ਬਲਵਿੰਦਰ ਸਿੰਘ ਦੁਬਈ , ਸਾਬਕਾ ਸਰਪੰਚ ਸਰਬਜੀਤ ਰਲਣ, ਰਣਜੀਤ ਸਿੰਘ ਰਾਜਪੁਰ, ਗਗਨਦੀਪ ਸਿੰਘ ਰੱਲਣ, ਹੈਪੀ ਰਲਣ  ਤੇ ਹੋਰ ਵੱਡੀ ਗਿਣਤੀ ਵਿੱਚ ਸੇਵਾਦਾਰਾਂ ਅਤੇ ਸੰਗਤਾਂ ਨੇ ਹਾਜ਼ਰੀ ਲਗਵਾਈ। 

ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ: ਦਿਨ-ਦਿਹਾੜੇ ਸ਼ੋਅਰੂਮ ’ਚ ਚੱਲੀਆਂ ਗੋਲੀਆਂ

PunjabKesari

ਇਹ ਵੀ ਪੜ੍ਹੋ: ਵੱਡੀ ਖ਼ਬਰ: ਕੋਰੋਨਾ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ’ਚ ਲੱਗਾ ਰਾਤ ਦਾ ਕਰਫ਼ਿਊ


shivani attri

Content Editor

Related News