ਪੰਜਾਬੀਆਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੀ ਹੈ ਮਾਨ ਸਰਕਾਰ

Monday, Mar 13, 2023 - 09:38 PM (IST)

ਪੰਜਾਬੀਆਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੀ ਹੈ ਮਾਨ ਸਰਕਾਰ

ਹੁਸ਼ਿਆਰਪੁਰ (ਘੁੰਮਣ) : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਾਅਵਾ ਕੀਤਾ ਕਿ ਫਰਿਸ਼ਤਾ ਸਕੀਮ ਪੰਜਾਬ ਵਿਚ ਲਾਗੂ ਹੋਣ ਜਾ ਰਹੀ ਹੈ, ਜਿਸ ਤਹਿਤ ਪੰਜਾਬ ਦਾ ਜਾਂ ਪੰਜਾਬ ਤੋਂ ਬਾਹਰ ਦਾ ਕੋਈ ਵੀ ਵਿਅਕਤੀ ਜੇਕਰ ਸੜਕ ਦੁਰਘਟਨਾ ਵਿਚ ਜ਼ਖ਼ਮੀ ਹੁੰਦਾ ਹੈ, ਤਾਂ ਜ਼ਖ਼ਮੀ ਵਿਅਕਤੀ ਨੂੰ ਨੇੜੇ ਦੇ ਹਸਪਤਾਲ ਵਿਚ ਪਹੁੰਚਾਉਣ ਵਾਲੇ ਨੂੰ ਪੰਜਾਬ ਸਰਕਾਰ ਫਰਿਸ਼ਤਾ ਮੰਨਦੇ ਹੋਏ ਉਸ ਨੂੰ 2000 ਰੁਪਏ ਸਨਮਾਨ ਰਾਸ਼ੀ ਦੇਵੇਗੀ। ਜ਼ਖ਼ਮੀ ਨੂੰ ਹਸਪਤਾਲ ਪਹੁੰਚਾਉਣ ਵਾਲੇ ਕੋਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਪੁੱਛ ਪੜਤਾਲ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜ਼ਖ਼ਮੀ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ, ਚਾਹੇ ਉਸ ਨੂੰ ਪ੍ਰਾਈਵੇਟ ਹਸਪਤਾਲ ਵਿਚ ਹੀ ਕਿਉਂ ਨਾ ਦਾਖ਼ਲ ਕਰਵਾਇਆ ਗਿਆ ਹੋਵੇ, ਸਾਰੇ ਇਲਾਜ ਦਾ ਖ਼ਰਚਾ ਪੰਜਾਬ ਸਰਕਾਰ ਸਹਿਣ ਕਰੇਗੀ।

ਇਹ ਵੀ ਪੜ੍ਹੋ : ਹੋਲੇ ਮਹੱਲੇ ਮੌਕੇ ਹੁੱਲੜਬਾਜ਼ੀ ਨੂੰ ਠੱਲ੍ਹ ਪਾਉਣ ਲਈ ਨਿਹੰਗ ਸਿੰਘ ਜਥੇਬੰਦੀਆਂ ਨੇ ਲਿਆ ਵੱਡਾ ਫ਼ੈਸਲਾ

ਆਮ ਆਦਮੀ ਕਲੀਨਿਕਾਂ ਬਾਰੇ ਗੱਲ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿਹਤ ਸੇਵਾਵਾਂ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਗਿਆ ਹੈ ਅਤੇ ਹੁਣ ਸਬ-ਡਵੀਜ਼ਨ ਤੇ ਜ਼ਿਲ੍ਹਾ ਹਸਪਤਾਲਾਂ ਵਿਚ ਵੱਧ ਤੋਂ ਵੱਧ ਸਹੂਲਤਾਵਾਂ ਦੇ ਕੇ ਇੱਥੇ ਵੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾਵੇਗਾ। ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪਹਿਲੀ ਵਾਰ ਆਉਣ ’ਤੇ ਸਿਹਤ ਮੰਤਰੀ ਨੂੰ ਪੰਜਾਬ ਪੁਲਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਪ੍ਰੀਤਇੰਦਰ ਸਿੰਘ ਬੈਂਸ, ਡੀ. ਐੱਸ. ਪੀ. ਦਲਜੀਤ ਸਿੰਘ ਖੱਖ ਵੀ ਮੌਜੂਦ ਸਨ।

ਇਹ ਵੀ ਪੜ੍ਹੋ : 28 ਲੱਖ ਖ਼ਰਚ ਵਿਦੇਸ਼ ਭੇਜੀ ਪਤਨੀ, ਜਦੋਂ ਪਤੀ ਪੁੱਜਾ ਕੈਨੇਡਾ ਤਾਂ ਸੱਚ ਜਾਣ ਰਹਿ ਗਿਆ ਹੱਕਾ-ਬੱਕਾ

ਸਿਹਤ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਹਿਤੈਸ਼ੀ ਬਜਟ ਪੇਸ਼ ਕੀਤਾ ਹੈ, ਜਿਸ ਦਾ ਹਰੇਕ ਵਰਗ ਨੂੰ ਲਾਭ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਪੰਜਾਬ ਵਿਚ ਹੁਣ ਤੱਕ 504 ਆਮ ਆਦਮੀ ਕਲੀਨਿਕ ਸਥਾਪਿਤ ਕਰ ਦਿੱਤੇ ਗਏ ਹਨ ਅਤੇ ਮਾਰਚ ਦੇ ਅਖ਼ੀਰ ਤੱਕ 142 ਹੋਰ ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਕਾਫ਼ੀ ਲਾਭ ਪਹੁੰਚਿਆ ਹੈ, ਕਿਉਂਕਿ ਇਥੇ ਮੁੱਢਲੀ ਜਾਂਚ ਤੋਂ ਇਲਾਵਾ ਲੈਬ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਕਹਿਰ ਵਰ੍ਹਾਊ ਗਰਮੀ ਪੈਣ ਦੀਆਂ ਖ਼ਬਰਾਂ ਦਰਮਿਆਨ ਪੰਜਾਬੀਆਂ ਲਈ ਇਕ ਹੋਰ ਵੱਡਾ ਸੰਕਟ

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਸੀ. ਐੱਮ. ਦੀ ਯੋਗਸ਼ਾਲਾ ਸ਼ੁਰੂ ਕੀਤੀ ਜਾਵੇਗੀ। ਹਸਪਤਾਲਾਂ ਵਿਚ ਬੁਨਿਆਦੀ ਸਹੂਲਤਾਵਾਂ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਸਟਾਫ਼ ਦੀ ਘਾਟ ਨੂੰ ਦੂਰ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿਚ ਵੱਧ ਤੋਂ ਵੱਧ ਭਰਤੀ ਕੀਤੀ ਜਾ ਰਹੀ ਹੈ ਅਤੇ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਆਈ. ਐੱਮ. ਏ. ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News