ਸੰਗਤਾਂ ਨੂੰ ਗੁਰਧਾਮਾਂ ਦੇ ਦਰਸ਼ਨ ਕਰਵਾਏ
Tuesday, Oct 30, 2018 - 05:16 PM (IST)
ਹੁਸ਼ਿਆਰਪੁਰ (ਮੋਮੀ)— ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਵਿਸ਼ਵ ਰਾਮਦਾਸੀਆ ਸਿੱਖ ਵੈੱਲਫ਼ੇਅਰ ਕੌਂਸਲ ਵੱਲੋਂ ਸਮੂਹ ਸੰਗਤਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਹੋਰਨਾਂ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਏ ਗਏ। ਵਿਸ਼ਵ ਰਾਮਦਾਸੀਆ ਸਿੱਖ ਵੈੱਲਫ਼ੇਅਰ ਕੌਂਸਲ ਦੇ ਕੌਮੀ ਪ੍ਰਧਾਨ ਲਖਬੀਰ ਸਿੰਘ ਖਾਲਸਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਦਸਮੇਸ਼ ਨਗਰ ਟਾਂਡਾ ਤੋਂ ਭਾਈ ਸੁਖਵਿੰਦਰ ਸਿੰਘ ਰਤਨ ਤੇ ਭਾਈ ਰਣਜੀਤ ਸਿੰਘ ਦੀ ਅਗਵਾਈ ’ਚ ਇਲਾਕੇ ਦੀਆਂ ਨੂੰ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ, ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ, ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਤੇ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਸਾਹਿਬ ਪਿੰਡ ਝਬਾਲ ਦੇ ਦਰਸ਼ਨ ਦੀਦਾਰੇ ਕਰਵਾਏ ਗਏ। ਇਸ ਮੌਕੇ ਭਾਈ ਸੁਖਵਿੰਦਰ ਸਿੰਘ ਰਤਨ ਤੇ ਭਾਈ ਰਣਜੀਤ ਸਿੰਘ ਨੇ ਦੱਸਿਆ ਕਿ ਸਮੂਹ ਸੰਗਤਾਂ ਨੇ ਕਾਫ਼ੀ ਉਤਸ਼ਾਹ ਤੇ ਸ਼ਰਧਾ ਨਾਲ ਧਾਰਮਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਕੇ ਆਪਣਾ ਜੀਵਨ ਸਫ਼ਲਾ ਕੀਤਾ। ਇਸ ਮੌਕੇ ਮਾ. ਜਸਵੀਰ ਸਿੰਘ, ਜੋਗਿੰਦਰ ਸਿੰਘ, ਮਨਜੀਤ ਸਿੰਘ, ਜਸਵੰਤ ਸਿੰਘ, ਕੁਲਵਿੰਦਰ ਸਿੰਘ, ਕੁਲਵੰਤ ਸਿੰਘ, ਕੁਲਦੀਪ ਸਿੰਘ, ਨਵਜੋਤ ਸਿੰਘ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ, ਰੋਹਿਤ ਕੁਮਾਰ, ਪਰਮਜੀਤ ਕੌਰ, ਰੁਪਿੰਦਰ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ।
