ਰਾਸ਼ਟਰੀ ਝੰਡੇ ਦੇ ਸਨਮਾਨ ਪ੍ਰਤੀ ਲੋਕਾਂ ਨੂੰ ਕੀਤਾ ਜਾਗ੍ਰਿਤ
Tuesday, Oct 30, 2018 - 05:11 PM (IST)
ਹੁਸ਼ਿਆਰਪੁਰ (ਝਾਵਰ)— ਦੇਸ਼ ਦੇ ਰਾਸ਼ਟਰੀ ਝੰਡੇ ਦੇ ਸਨਮਾਨ ਤੇ ਸ਼ਹਿਰਾਂ ਤੇ ਪਿੰਡਾਂ ’ਚ ਹਰ ਮਹੀਨੇ ਦੇ ਆਖਰੀ ਐਤਵਾਰ ਦੇਸ਼ ਦਾ ਝੰਡਾ ਲਹਿਰਾ ਕੇ ਉਸ ਦੇ ਸਨਮਾਨ ਲਈ ਲੋਕਾਂ ਨੂੰ ਜਾਗ੍ਰਿਤ ਕਰਨ ਲਈ ਜ਼ਿਲਾ ਕਾਂਗਰਸ ਸੇਵਾ ਦਲ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸੇਵਾਦਲ ਦੇ ਪ੍ਰਧਾਨ ਭੁੱਲਾ ਸਿੰਘ ਰਾਣਾ ਨੇ ਦੱਸਿਆ ਕਿ ਪੰਜਾਬ ਕਾਂਗਰਸ ਸੇਵਾਦਲ ਦੇ ਪ੍ਰਧਾਨ ਨਿਰਮਲ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦਸੂਹਾ ਤੇ ਤਲਵਾਡ਼ਾ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ।
