ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਦਿਹਾਡ਼ਾ ਮਨਾਇਆ

Tuesday, Oct 30, 2018 - 05:03 PM (IST)

ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਦਿਹਾਡ਼ਾ ਮਨਾਇਆ

ਹੁਸ਼ਿਆਰਪੁਰ (ਘੁੰਮਣ)— ਗੁਰਦੁਆਰਾ ਸ਼ਹੀਦ ਸਿੰਘਾਂ ਮੁਹੱਲਾ ਦਸਮੇਸ਼ ਨਗਰ ਦੇ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਤੇ ਬੀਬੀ ਰਣਜੀਤ ਕੌਰ ਦੀ ਦੇਖ-ਰੇਖ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਰਾਮਦਾਸ ਜੀ ਦਾ ਪਵਿੱਤਰ ਜਨਮ ਦਿਹਾਡ਼ਾ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਸੰਤ ਬਾਬਾ ਜਸਵਿੰਦਰ ਸਿੰਘ ਟਾਂਡੀ ਵਾਲਿਆਂ, ਬਾਬਾ ਪਰਮਿੰਦਰ ਸਿੰਘ, ਬਾਬਾ ਰਣਜੀਤ ਸਿੰਘ ਨੇ ਰਸਭਿੰਨ੍ਹਾ ਕੀਰਤਨ ਕਰਦਿਆਂ ਸੰਗਤਾਂ ਨੂੰ ਨਿਹਾਲ ਕਰਦੇ ਹੋਏ ਗੁਰੂਆਂ ਦੇ ਦੱਸੇ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫ਼ਲਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਰਜਿੰਦਰ ਸਿੰਘ, ਸੁਖਵਿੰਦਰ ਸਿੰਘ ਸੈਂਬੀ, ਅਵਤਾਰ ਸਿੰਘ ਭਵਰਾ, ਬਲਜੀਤ ਸਿੰਘ ਖਾਬਾ, ਸਰਬਜੀਤ ਸਿੰਘ ਭਵਰਾ, ਤਜਿੰਦਰ ਸਿੰਘ ਮਾਨ, ਸੁਖਨੀਤ ਸਿੰਘ ਬਠੁੱਲਾ, ਜਸਵਿੰਦਰ ਕੌਰ, ਹਰਪ੍ਰੀਤ ਕੌਰ, ਨਰਿੰਦਰ ਕੌਰ, ਚਰਨਜੀਤ ਕੌਰ ਮਾਨ, ਗੁਰਮਿੰਦਰ ਸਿੰਘ, ਪਰਮਿੰਦਰ ਕੌਰ ਗੋਰਾਇਆ, ਹਰੀਸ਼ ਸੈਣੀ, ਜਸਵੀਰ ਸਿੰਘ ਗੋਰਾਇਆ, ਕਿਰਨਜੀਤ ਸਿੰਘ ਆਦਿ ਹਾਜ਼ਰ ਸਨ।


Related News