ਐੱਸ. ਟੀ. ਐੱਫ. ਨੇ ਨਸ਼ਿਆਂ ਖਿਲਾਫ਼ ਲਾਇਆ ਜਾਗਰੂਕਤਾ ਸੈਮੀਨਾਰ
Wednesday, Oct 31, 2018 - 02:06 PM (IST)

ਹੁਸ਼ਿਆਰਪੁਰ (ਸੰਜੀਵ)-ਸਪੈਸ਼ਲ ਟਾਸਕ ਫੋਰਸ ਯੂਨਿਟ ਹੁਸ਼ਿਆਰਪੁਰ ਵੱਲੋਂ ਚਲਾਈ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੀ ਲਡ਼ੀ ਤਹਿਤ ਐੱਸ. ਟੀ. ਐੱਫ. ਹੁਸ਼ਿਆਰਪੁਰ ਦੇ ਇੰਚਾਰਜ ਡੀ. ਐੱਸ. ਪੀ. ਸਰਬਜੀਤ ਸਿੰਘ ਸੱਲਾਂ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਏ. ਐੱਸ. ਆਈ. ਜਰਨੈਲ ਸਿੰਘ ਤੇ ਜਸਵਿੰਦਰ ਸਿੰਘ ਦੀ ਵਿਸ਼ੇਸ਼ ਅਗਵਾਈ ’ਚ ਪਿੰਡ ਹਾਰਟਾ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ ਲਾਇਆ ਗਿਆ। ਜਿਸ ’ਚ ਇਲਾਕੇ ਦੇ ਮੋਹਤਬਰਾਂ ਤੇ ਨੌਜਵਾਨਾਂ ਨੇ ਵੱਧ ਚਡ਼੍ਹ ਕੇ ਹਿੱਸਾ ਲਿਆ। ਇਸ ਮੌਕੇ ਐੱਸ. ਟੀ. ਐੱਫ. ਨੇ ਨਸ਼ੇ ਦੇ ਵਪਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਨਸ਼ੇ ਦਾ ਧੰਦਾ ਬੰਦ ਕਰਕੇ ਮਿਹਨਤ ਦੀ ਰੋਟੀ ਖਾਣੀ ਸ਼ੁਰੂ ਕਰ ਦੇਣ। ਕਿਉਂਕਿ ਅਜਿਹੇ ਵਪਾਰੀਆਂ ਲਈ îਇਲਾਕੇ ’ਚ ਕੋਈ ਥਾਂ ਨਹੀਂ ਤੇ ਜਲਦੀ ਹੀ ਨਸ਼ੇ ਦੇ ਵਪਾਰੀਅਾਂ ਨੂੰ ਫਡ਼ ਕੇ ਜੇਲ ਭੇਜ ਦਿੱਤਾ ਜਾਵੇਗਾ। ਐੱਸ.ਟੀ. ਐੱਫ. ਦੇ ਅਫ਼ਸਰਾਂ ਨੇ ਨੌਜਵਾਨਾਂ ਨੂੰ ਨਸ਼ੇ ਦੇ ਭੈਡ਼ੇ ਅਸਰ ਬਾਰੇ ਜਾਗਰੂਕ ਕੀਤਾ ਤੇ ਨਸ਼ਾ ਤਿਆਗਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕਾ ਵਾਸੀ ਆਪਣੇ ਇਲਾਕੇ ’ਚ ਵਿੱਕ ਰਹੇ ਨਸ਼ੇ ਦੀ ਜਾਣਕਾਰੀ ਪੁਲਸ ਨੂੰ ਦੇਣ ਤੇ ਨਸ਼ਾ ਖ਼ਤਮ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਤੇ ਜਾਣਕਾਰੀ ਦੇਣ ਵਾਲੇ ਦਾ ਨਾਂ ਪਤਾ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ ਸਰਪੰਚ, ਮਝੈਲ ਸਿੰਘ ਸਾਬਕਾ ਸਰਪੰਚ, ਮਾ. ਦੇਵ ਰਾਮ, ਅਮਰ ਚੰਦ, ਗਿਆਨ ਸਿੰਘ ਆਦਿ ਹਾਜ਼ਰ ਸਨ।