''ਪੰਜਾਬ ਕੇਸਰੀ ਕੋਈ ਕਮੇਡੀ ਸ਼ੋਅ ਨਹੀਂ'', ਮਾਨ ਸਰਕਾਰ ਦੀਆਂ ਧੱਕੇਸ਼ਾਹੀਆਂ ਵਿਰੁੱਧ ਜੰਗੀ ਲਾਲ ਮਹਾਜਨ ਦਾ ਹੱਲਾ

Sunday, Mar 22, 2026 - 07:51 PM (IST)

''ਪੰਜਾਬ ਕੇਸਰੀ ਕੋਈ ਕਮੇਡੀ ਸ਼ੋਅ ਨਹੀਂ'', ਮਾਨ ਸਰਕਾਰ ਦੀਆਂ ਧੱਕੇਸ਼ਾਹੀਆਂ ਵਿਰੁੱਧ ਜੰਗੀ ਲਾਲ ਮਹਾਜਨ ਦਾ ਹੱਲਾ

ਹਾਜੀਪੁਰ (ਜੋਸ਼ੀ) :  ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਹਲਚਲ ਤੇਜ਼ ਹੋ ਗਈ ਜਦੋਂ ਸੀਨੀਅਰ ਆਗੂ ਜੰਗੀ ਲਾਲ ਮਹਾਜਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਮਹਾਜਨ ਨੇ ਸਰਕਾਰ ਵੱਲੋਂ ਮੀਡੀਆ ਅਦਾਰੇ 'ਪੰਜਾਬ ਕੇਸਰੀ' ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਸਿਆਸੀ ਬਦਲਾਖੋਰੀ ਅਤੇ ਲੋਕਤੰਤਰ ਦਾ ਘਾਣ ਕਰਾਰ ਦਿੱਤਾ ਹੈ। 

ਜੰਗੀ ਲਾਲ ਮਹਾਜਨ ਨੇ ਸਰਕਾਰ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਜਿਵੇਂ ਮੌਜੂਦਾ ਸਰਕਾਰ ਮੀਡੀਆ ਨੂੰ ਆਪਣੇ ਇਸ਼ਾਰਿਆਂ 'ਤੇ ਨਚਾਉਣਾ ਚਾਹੁੰਦੀ ਹੈ। ਮਹਾਜਨ ਨੇ ਤੰਜ ਕਸਦਿਆਂ ਕਿਹਾ, ਪੰਜਾਬ ਕੇਸਰੀ ਕੋਈ ਕਮੇਡੀ ਸ਼ੋਅ ਨਹੀਂ ਹੈ ਜੋ ਭਗਵੰਤ ਮਾਨ ਦੇ ਇਸ਼ਾਰਿਆਂ 'ਤੇ ਚੱਲੇਗਾ।" ਉਨ੍ਹਾਂ ਕਿਹਾ ਕਿ ਅਦਾਰੇ ਦੀ ਆਪਣੀ ਇੱਕ ਮਰਿਆਦਾ ਅਤੇ ਇਤਿਹਾਸ ਹੈ। ਸਰਕਾਰ ਵੱਲੋਂ ਅਦਾਰੇ ਦੇ ਦਫ਼ਤਰਾਂ 'ਤੇ ਕੀਤੀ ਜਾ ਰਹੀ ਛਾਪੇਮਾਰੀ ਨੂੰ ਉਨ੍ਹਾਂ ਨੇ ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ । ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਨਿੱਜੀ ਹਿੱਤਾਂ ਨੂੰ ਨਿਸ਼ਾਨਾ ਬਣਾ ਕੇ ਹੋਟਲ ਨੂੰ ਤੋੜਨਾ ਸਿਰਫ਼ ਡਰਾਉਣ-ਧਮਕਾਉਣ ਦੀ ਨੀਤੀ ਹੈ। 

ਮਹਾਜਨ ਨੇ ਚਿਤਾਵਨੀ ਦਿੱਤੀ ਕਿ ਅਜਿਹੇ ਹੱਥਕੰਡੇ ਅਪਣਾ ਕੇ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਅਦਾਰਾ ਸਰਕਾਰ ਦੀਆਂ ਗਲਤ ਨੀਤੀਆਂ ਵਿਰੁੱਧ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਦਬਾਉਣ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਜਾਂਦੀ ਹੈ, ਜੋ ਕਿ ਬੇਹੱਦ ਮੰਦਭਾਗਾ ਹੈ। ਸਰਕਾਰ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਲੋਕਤੰਤਰ ਵਿੱਚ ਚੌਥਾ ਥੰਮ (ਮੀਡੀਆ) ਆਜ਼ਾਦ ਹੋਣਾ ਚਾਹੀਦਾ ਹੈ, ਨਾ ਕਿ ਸੱਤਾਧਾਰੀ ਪਾਰਟੀ ਦਾ ਗੁਲਾਮ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News