ਜਵਾਹਰ ਲਾਲ ਪੁਰਾਣਾ ਭਾਜਪਾ ਸਟੇਟ ਕਾਰਜਕਾਰਨੀ ਮੈਂਬਰ ਨਿਯੁਕਤ
Saturday, Oct 17, 2026 - 08:43 PM (IST)
ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)- ਸਾਬਕਾ ਚੇਅਰਮੈਨ ਅਤੇ ਸਾਬਕਾ ਜਿਲਾ ਪ੍ਰਧਾਨ ਭਾਜਪਾ ਜਵਾਹਰ ਲਾਲ ਖੁਰਾਣਾ ਭਾਜਪਾ ਨੂੰ ਭਾਰਤੀ ਜਨਤਾ ਪਾਰਟੀ ਨੇ ਸਟੇਟ ਕਾਰਜਕਾਰਨੀ ਮੈਂਬਰ ਨਿਯੁਕਤ ਕੀਤਾ ਹੈ। ਪਾਰਟੀ ਹਾਈ ਕਮਾਂਡ ਵੱਲੋਂ ਜਾਰੀ ਸੂਚੀ ਅਨੁਸਾਰ ਜਵਾਹਰ ਖੁਰਾਣਾ ਨੂੰ ਇੱਕ ਵਾਰ ਫਿਰ ਤੋਂ ਸਟੇਟ ਐਗਜੈਕਟਿਵ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪਾਰਟੀ ਹਾਈ ਕਮਾਂਡ ਵੱਲੋਂ ਕੀਤੀ ਗਈ ਇਸ ਨਿਯੁਕਤੀ ਤੇ ਜਵਾਹਰ ਲਾਲ ਖੁਰਾਣਾ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਭਾਜਪਾ ਦੀਆਂ ਲੋਕ ਸਾਰੂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕਰਨਗੇ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜੋ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ ਉਸਨੂੰ ਦੇਖਦੇ ਹੋਏ ਪੰਜਾਬ ਦੇ ਲੋਕ ਆਉਣ ਵਾਲੇ ਸਮੇਂ ਵਿੱਚ ਭਾਜਪਾ ਦੇ ਹੱਕ ਵਿੱਚ ਸਮਰਥਨ ਦਿੰਦੇ ਹੋਏ ਪਾਰਟੀ ਦਾ ਸਾਥ ਦੇਣਗੇ। ਉਨ੍ਹਾਂ ਦੀ ਇਸ ਨਿਯੁਕਤੀ 'ਤੇ ਹਲਕਾ ਟਾਂਡਾ ਦੇ ਭਾਜਪਾ ਆਗੂਆਂ ਤੇ ਵਰਕਰਾਂ ਨੇਵੀ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਪਾਰਟੀ ਦੀ ਬਿਹਤਰੀ ਲਈ ਕਾਰਜ ਕਰਨ ਲਈ ਪ੍ਰੇਰਿਤ ਕੀਤਾ।
