ਕੈਬਨਿਟ ਮੰਤਰੀ ਜਿੰਪਾ ਨੇ ਮਾਤਾ ਚਿੰਤਪੂਰਨੀ ਮੇਲੇ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ

07/30/2022 1:58:44 PM

ਹੁਸ਼ਿਆਰਪੁਰ (ਘੁੰਮਣ) : ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਸ਼ੁਰੂ ਹੋਏ ਮਾਤਾ ਚਿੰਤਪੂਰਨੀ ਮੇਲੇ ਸਬੰਧੀ ਅੱਜ ਮਾਤਾ ਚਿੰਤਪੂਰਨੀ ਰੋਡ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਰਧਾਲੂਆਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਵਿਧਾ ਲਈ ਪ੍ਰਸ਼ਾਸਨ ਵਲੋਂ ਅਸਥਾਈ ਟਾਇਲਟ, ਡਸਟਬੀਨ, ਦਵਾਈਆਂ ਤੋਂ ਇਲਾਵਾ ਹੋਰ ਕਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਟ੍ਰੈਫ਼ਿਕ ਕੰਟਰੋਲ ਤੇ ਸਾਫ਼-ਸਫ਼ਾਈ ਦੇ ਪ੍ਰਬੰਧ ਲਈ ਵੀ ਟੀਮਾਂ ਤਾਇਨਾਤ ਹਨ। ਇਸ ਮੌਕੇ ਉਨ੍ਹਾਂ ਨਾਲ ਐੱਸ. ਡੀ. ਐੱਮ. ਸ੍ਰੀ ਸ਼ਿਵ ਰਾਜ ਸਿੰਘ ਬੱਲ ਵੀ ਮੌਜੂਦ ਸਨ।

ਇਹ ਵੀ ਪੜ੍ਹੋ :  ਵੀ. ਸੀ. ਦੇ ਅਸਤੀਫ਼ੇ ਮਗਰੋਂ ਵਿਵਾਦਾਂ 'ਚ ਸਿਹਤ ਮੰਤਰੀ, ਹਰਸਿਮਰਤ ਬਾਦਲ ਨੇ ਦੱਸਿਆ 'ਸੱਤਾ ਦਾ ਹੰਕਾਰ'

ਕੈਬਨਿਟ ਮੰਤਰੀ ਵੱਲੋਂ ਇਸ ਦੌਰਾਨ ਜੈ ਮਾਂ ਚਿੰਤਪੂਰਨੀ ਸੇਵਾ ਦਲ ਵਲੋਂ ਲਗਾਏ ਲੰਗਰ ਵਿਚ ਸੇਵਾ ਕੀਤੀ ਗਈ। ਲੰਗਰ ਕਮੇਟੀ ਵਲੋਂ ਕੈਬਨਿਟ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮਾਤਾ ਚਿੰਤਪੂਰਨੀ ਮੇਲੇ ਵਿਚ ਲੰਗਰ ਦੌਰਾਨ ਡੀ.ਜੇ. ਦੀ ਵਰਤੋਂ ’ਤੇ ਮਨਾਹੀ ਹੈ ਪਰ ਛੋਟੇ ਸਾਉਂਡ ਸਿਸਟਮ ਰਾਹੀਂ ਘੱਟ ਆਵਾਜ਼ ’ਤੇ ਧਾਰਮਿਕ ਗੀਤ ਚਲਾਏ ਜਾ ਸਕਦੇ ਹਨ। ਉਨ੍ਹਾਂ ਲੰਗਰ ਕਮੇਟੀਆਂ ਤੋਂ ਵੀ ਸਫ਼ਾਈ ਵਿਵਸਥਾ ਬਣਾਈ ਰੱਖਣ ਅਤੇ ਨਿਰਵਿਘਨ ਆਵਾਜਾਈ ਲਈ ਸੜਕ ’ਤੇ ਆ ਕੇ ਲੰਗਰ ਨਾ ਵੰਡਣ ਲਈ ਕਿਹਾ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਭਾਰ ਢੋਹਣ ਵਾਲੇ ਵਾਹਨਾਂ ’ਤੇ ਮਾਤਾ ਚਿੰਤਪੂਰਨੀ ਦੇ ਦਰਸ਼ਨਾਂ ਲਈ ਨਾ ਜਾਣ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਸਬੰਧੀ ਟ੍ਰੈਫਿਕ ਨੂੰ ਸੁਚਾਰੂ ਬਣਾਈ ਰੱਖਣ ਲਈ 31 ਮਾਰਚ, 2, 3 ਅਤੇ 4 ਅਗਸਤ ਨੂੰ ਟ੍ਰੈਫਿਕ ਦਾ ਡਾਇਵਰਜ਼ਨ (ਵੱਖਰਾ ਰੂਟ) ਕੀਤਾ ਜਾਵੇਗਾ, ਜਿਸ ਤਹਿਤ ਸ਼ਰਧਾਲੂ ਹੁਸ਼ਿਆਰਪੁਰ ਤੋਂ ਗਗਰੇਟ-ਮੁਬਾਰਕਪੁਰ ਤੋਂ ਹੁੰਦੇ ਹੋਏ ਮਾਤਾ ਚਿੰਤਪੂਰਨੀ ਜਾਣਗੇ ਅਤੇ ਵਾਪਸੀ ਮਾਤਾ ਚਿੰਤਪੂਰਨੀ ਤੋਂ ਮੁਬਾਰਕਪੁਰ-ਅੰਬ-ਊਨਾ ਹੁੰਦੇ ਹੋਏ ਹੁਸ਼ਿਆਰਪੁਰ ਹੋਵੇਗੀ।

ਇਹ ਵੀ ਪੜ੍ਹੋ : ਵੀ. ਸੀ. ਵਿਵਾਦ ’ਤੇ ਘਿਰੀ ‘ਆਪ’ ਸਰਕਾਰ, ਰਾਜਾ ਵੜਿੰਗ ਨੇ ਦਿੱਤਾ ਵੱਡਾ ਬਿਆਨ


Harnek Seechewal

Content Editor

Related News