ਟਾਂਡਾ ਉੜਮੁੜ ਦੇ ਪਿੰਡ ਮੂਨਕ ਕਲਾਂ ਦੇ ਸਰਕਾਰੀ ਸਕੂਲ ’ਚੋਂ ਮਿਡ-ਡੇ ਮੀਲ ਦਾ ਰਾਸ਼ਨ ਚੋਰੀ

Saturday, Sep 26, 2026 - 05:25 PM (IST)

ਟਾਂਡਾ ਉੜਮੁੜ ਦੇ ਪਿੰਡ ਮੂਨਕ ਕਲਾਂ ਦੇ ਸਰਕਾਰੀ ਸਕੂਲ ’ਚੋਂ ਮਿਡ-ਡੇ ਮੀਲ ਦਾ ਰਾਸ਼ਨ ਚੋਰੀ

ਟਾਂਡਾ ਉੜਮੁੜ(ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਸਰਕਾਰੀ ਪ੍ਰਾਇਮਰੀ ਸਕੂਲ ਮੂਨਕ ਕਲਾਂ 'ਚ ਬੀਤੀ ਰਾਤ ਚੋਰ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਮਿਡ-ਡੇ ਮੀਲ ਦਾ ਰਾਸ਼ਨ ਚੋਰੀ ਕਰ ਲਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਟੀਚਰ ਮੀਨਾ ਰਾਣੀ ਅਤੇ ਸਰਪੰਚ ਮਨਵੀਰ ਸਿੰਘ ਨੇ ਦੱਸਿਆ ਕਿ ਇੱਕ ਨਕਾਬਪੋਸ਼ ਚੋਰ ਸਕੂਲ ਵਿੱਚ ਦਾਖ਼ਲ ਹੋਇਆ ਅਤੇ ਮਿਡ-ਡੇ ਮੀਲ ਦਾ ਰਾਸ਼ਨ ਚੋਰੀ ਕਰਕੇ ਫ਼ਰਾਰ ਹੋ ਗਿਆ। 

ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਉਨ੍ਹਾਂ ਦੱਸਿਆ ਕਿ ਚੋਰੀ ਦੀ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਨਕਾਬਪੋਸ਼ ਵਿਅਕਤੀ ਦਿਖਾਈ ਦੇ ਰਿਹਾ ਹੈ। ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਧਰ ਦੂਸਰੇ ਪਾਸੇ ਸਰਪੰਚ ਮਨਵੀਰ ਸਿੰਘ ਨੇ ਕਿਹਾ ਹੈ ਕਿ ਜੋ ਕੋਈ ਵੀ ਸੀ.ਸੀ.ਟੀ.ਵੀ ਵਿੱਚ ਕੈਦ ਚੋਰ ਬਾਰੇ ਜਾਣਕਾਰੀ ਦੇਵੇਗਾ ਗ੍ਰਾਮ ਪੰਚਾਇਤ ਵੱਲੋਂ ਜਾਣਕਾਰੀ ਦੇਣ ਵਾਲੇ ਦਾ ਭੇਦ ਗੁਪਤ ਰੱਖਣ ਦੇ ਨਾਲ ਨਾਲ ਉਸ ਨੂੰ ਨਕਦ ਇਨਾਮ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ- ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News