ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਵਫ਼ਦ ਨੇ ਵਿਧਾਇਕ ਗਿਲਜੀਆਂ ਨਾਲ ਕੀਤੀ ਮੁਲਾਕਾਤ

06/15/2021 2:43:31 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ): ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਵਫਦ ਨੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ। ਜ਼ਿਲ੍ਹਾ ਆਗੂ ਸੰਜੀਵ ਧੂਤ ਦੀ ਅਗਵਾਈ ਵਿੱਚ ਪਹੁੰਚੇ ਵਫਦ ਨੇ ਜਿੱਥੇ ਆਪਣੀ ਇਸ ਬੇਹੱਦ ਜ਼ਰੂਰੀ ਅਤੇ ਹੱਕੀ ਮੰਗ ਨੂੰ ਪੂਰਾ ਕਰਨ ਲਈ ਅਪੀਲ ਕੀਤੀ, ਉੱਥੇ ਵਿਧਾਇਕ ਗਿਲਜੀਆਂ ਨੇ ਵਫ਼ਦ ਨੂੰ ਆਪਣੇ ਵਲੋਂ ਉਨ੍ਹਾਂ ਦੀਆਂ ਮੰਗਾਂ ਦੀ ਪੈਰਵਾਈ ਕਰਨ ਲਈ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਪੱਤਰ ਦਾ ਹਵਾਲਾ ਦਿੰਦੇ ਹੋਏ ਆਖਿਆ ਕਿ ਉਹ ਲਗਾਤਾਰ ਉਨ੍ਹਾਂ ਦਾ ਸਾਥ ਦੇਣਗੇ ਅਤੇ ਸਰਕਾਰ ਨੂੰ ਅਪੀਲ ਕਰਨਗੇ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਕੀਤੀ ਜਾਵੇ। ਇਸ ਮੌਕੇ ਬਲਾਕ ਕਨਵੀਨਰ ਬਲਦੇਵ ਸਿੰਘ, ਲੋਕੇਸ਼ ਵਸ਼ਿਸ਼ਟ, ਰਕੇਸ਼ ਰੋਸ਼ਨ,ਭਜਨੀਕ ਸਿੰਘ, ਹਰਿੰਦਰ ਸਿੰਘ, ਜਸਵਿੰਦਰ ਸਿੰਘ, ਦਵਿੰਦਰ ਸਿੰਘ, ਸਰਬਜੀਤ ਸਿੰਘ, ਗੁਰਚਰਨ ਸਿੰਘ ਅਤੇ ਨਰਿੰਦਰ ਮੰਗਲ ਮੌਜੂਦ ਸਨ।


Shyna

Content Editor

Related News