ਨਸ਼ੇ ਦੀਆਂ ਗੋਲੀਆਂ ਸਣੇ ਇਕ ਕਾਬੂ
Friday, Apr 25, 2025 - 06:18 PM (IST)

ਗੜ੍ਹਸ਼ੰਕਰ (ਭਾਰਦਵਾਜ) : ਗੜ੍ਹਸ਼ੰਕਰ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੇ ਦੇ 60 ਗੋਲੀਆਂ ਸਣੇ ਕਾਬੂ ਕਰਕੇ ਉਸ ਖ਼ਿਲਾਫ ਕੇਸ ਦਰਜ ਕੀਤਾ ਹੈ। ਦਰਜ ਕੇਸ ਮੁਤਾਬਿਕ ਏ. ਐੱਸ. ਆਈ. ਮਹਿੰਦਰ ਪਾਲ ਪੁਲਸ ਪਾਰਟੀ ਦੇ ਨਾਲ ਚੈਕਿੰਗ ਕਰਦੇ ਹੋਏ ਮਹਿਤਾਬਪੁਰ ਤੋਂ ਡੁਗਰੀ ਜਾ ਰਹੇ ਸਨ ਤਾਂ ਉਨ੍ਹਾਂ ਮਹਿਤਾਬਪੁਰ ਦੇ ਸ਼ਮਸ਼ਾਨਘਾਟ ਨੇੜੇ ਪੈਦਲ ਜਾ ਰਹੇ ਵਿਅਕਤੀ ਨੂੰ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਅਪਣਾ ਨਾਂ ਰਵਿੰਦਰ ਕੁਮਾਰ ਪੁੱਤਰ ਕੁਲਵਰਨ ਰਾਮ ਵਾਸੀ ਪਿੰਡ ਮਹਿਤਾਬਪੁਰ ਦੱਸਿਆ ਅਤੇ ਤਲਾਸ਼ੀ ਲੈਣ ’ਤੇ ਉਸ ਪਾਸੋਂ ਨਸ਼ੇ ਦੀਆਂ 60 ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਸਬੰਧੀ ਉਕਤ ਵਿਅਕਤੀ ਖ਼ਿਲਾਫ ਥਾਣਾ ਗੜ੍ਹਸ਼ੰਕਰ ਵਿਖੇ ਕੇਸ ਦਰਜ ਕੀਤਾ ਗਿਆ ਹੈ।