ਦਸੂਹਾ ਪੁਲਸ ਵੱਲੋਂ 2 ਲਾਸ਼ਾਂ ਬਰਾਮਦ
Monday, Jun 23, 2025 - 05:57 PM (IST)

ਦਸੂਹਾ (ਝਾਵਰ/ਨਾਗਲਾ) : ਪੁਲਸ ਨੇ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ.ਐੱਸ.ਆਈ ਦਿਲਦਾਰ ਸਿੰਘ ਦੱਸਿਆ ਕਿ ਲਾਸ਼ ਦੀ ਪਛਾਣ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦਾ ਰੰਗ ਸਾਂਵਲਾ ਉਮਰ ਲਗਭਗ 50 ਸਾਲ, ਚਿੱਟੇ ਰੰਗ ਦੀ ਕਮੀਜ਼, ਗਰੇ ਰੰਗ ਦੀ ਪੈਂਟ ਪਹਿਨੀ ਹੋਈ ਹੈ। ਇਸ ਦੀ ਲਾਸ਼ ਨੂੰ ਸਿਵਲ ਹਸਪਤਾਲ ਦਸੂਹਾ ਦੇ ਲਾਸ਼ ਘਰ ਵਿਚ ਰੱਖ ਦਿੱਤਾ ਗਿਆ।
ਇਸ ਤੋਂ ਇਲਾਵਾ ਏ.ਐੱਸ.ਆਈ. ਨਿਰਮਲ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਥਾਣਾ ਦਸੂਹਾ ਦੇ ਪਿੰਡ ਆਲਮਪੁਰ ਸ਼ਰਾਬ ਦੇ ਠੇਕੇ ਦੇ ਅੰਦਰੋਂ ਰਾਤ ਸਮੇਂ ਇਕ ਲਾਸ਼ ਠੇਕਾ ਸ਼ਰਾਬ ਦੇ ਕਰਿੰਦੇ ਦੀ ਬਰਾਮਦ ਕੀਤੀ ਹੈ। ਜਿਸ ਦੀ ਪਛਾਣ ਕਿਸ਼ਨ ਚੰਦ ਨਿਵਾਸੀ ਲੰਗਰਾਕਾ ਇੰਦੌਰਾ ਹਿਮਾਚਲ ਪ੍ਰਦੇਸ਼ ਵਜੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਦਸੂਹਾ ਦੇ ਲਾਸ਼ ਘਰ ਵਿਚ ਰੱਖ ਦਿੱਤਾ ਗਿਆ ਹੈ। ਇਨ੍ਹਾਂ ਲਾਸ਼ਾਂ ਨੂੰ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤਾ ਜਾਵੇਗਾ।