ਪੁਲਸ ਦੀ ਸਖ਼ਤ ਕਾਰਵਾਈ, ਨਾਜਾਇਜ਼ ਸ਼ਰਾਬ ਸਮੇਤ ਕੀਤਾ ਗ੍ਰਿਫਤਾਰ
Tuesday, Jul 09, 2024 - 06:31 PM (IST)

ਹੁਸ਼ਿਆਰਪੁਰ (ਰਾਕੇਸ਼) : ਜ਼ਿਲ੍ਹਾ ਪੁਲਸ ਨੇ 3 ਵੱਖ-ਵੱਖ ਮਾਮਲਿਆਂ ’ਚ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਸਦਰ ਦੀ ਪੁਲਸ ਨੇ ਆਬਕਾਰੀ ਐਕਟ ਤਹਿਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਏ.ਐਸ.ਆਈ ਸਤਨਾਮ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਸਵਰਨ ਫਾਰਮ ਬਾਈਪਾਸ ’ਤੇ ਮੌਜੂਦ ਸਨ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਾਜ ਕੁਮਾਰ ਪੁੱਤਰ ਪ੍ਰਕਾਸ਼ ਚੰਦ ਵਾਸੀ ਸ਼ਾਂਤੀ ਨਗਰ ਥਾਣਾ ਸਦਰ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ।
ਉਹ ਅੱਜ ਵੀ ਸ਼ਾਂਤੀ ਨਗਰ ਨੇੜੇ ਚੌਾਕ ’ਚ ਪਲਾਸਟਿਕ ਦੇ ਥੈਲਿਆਂ 'ਚ ਸ਼ਰਾਬ ਰੱਖ ਕੇ ਚੋਰੀ-ਛਿਪੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿਚ ਸ਼ਰਾਬ ਸਮੇਤ ਕਾਬੂ ਕੀਤਾ ਜਾ ਸਕਦਾ ਹੈ। ਸੂਚਨਾ ਮਿਲਣ 'ਤੇ ਉਨ੍ਹਾਂ ਨੇ ਉਕਤ ਜਗ੍ਹਾ 'ਤੇ ਛਾਪਾ ਮਾਰ ਕੇ ਦੋਸ਼ੀ ਰਾਜ ਕੁਮਾਰ ਪੰਜਾਬ ਕਲੱਬ ਗੋਲਡ ਵਿਸਕੀ ਫਾਰ ਸੇਲ ਇਨ ਪੰਜਾਬ ਓਨਲੀ ਕੋਲੋਂ 20 ਬੋਤਲਾਂ ਸ਼ਰਾਬ ਬਰਾਮਦ ਕਰ ਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।