ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗ੍ਰਿਫ਼ਤਾਰ

Monday, Feb 23, 2026 - 06:11 PM (IST)

ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗ੍ਰਿਫ਼ਤਾਰ

ਸ਼ਾਮਚੁਰਾਸੀ (ਝਾਵਰ) : ਪੁਲਸ ਥਾਣਾ ਬੁੱਲੋਵਾਲ ਅਧੀਨ ਆਉਂਦੀ ਪੁਲਸ ਚੌਕੀ ਸ਼ਾਮਚੁਰਾਸੀ ਦੇ ਇੰਚਾਰਜ ਸੰਜੀਵ ਕੁਮਾਰ ਅਤੇ ਏ.ਐੱਸ.ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਡੀ.ਐੱਸ.ਪੀ. ਦਿਹਾਤੀ ਨਰਿੰਦਰ ਸਿੰਘ ਅਤੇ ਪੁਲਸ ਥਾਣਾ ਮੁਖੀ ਬੁੱਲੋਵਾਲ ਪਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਨਾਕਾਬੰਦੀ ਦੌਰਾਨ ਜਦੋਂ ਪੁਲਸ ਤਲਵੰਡੀ ਖਾਨੋਗੋ ਮੰਡਿਆਲਾ ਵਾਲੇ ਪਾਸੇ ਜਾ ਰਹੀ ਸੀ ਤਾਂ ਉਸੇ ਵੇਲੇ ਸੜਕ 'ਤੇ ਐਕਟਿਵਾ ਸਵਾਰ ਇਕ ਵਿਅਕਤੀ ਦਿਖਾਈ ਦਿੱਤਾ। ਜਦੋਂ ਉਸਨੂੰ ਰੋਕਿਆ ਗਿਆ ਤਾਂ ਉਸਨੇ ਇਕ ਪਲਾਸਟਿਕ ਲਿਫ਼ਾਫ਼ਾ ਥੱਲੇ ਸੁੱਟ ਦਿੱਤਾ। 

ਇਸ ਦੌਰਾਨ ਜਦੋਂ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 105 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਵਿਅਕਤੀ ਦੀ ਪਛਾਣ ਕੁਲਦੀਪ ਸਿੰਘ ਉਰਫ਼ ਸੁੱਖਾ ਪੁੱਤਰ ਚਰਨਜੀਤ ਸਿੰਘ ਵਾਸੀ ਤਲਵੰਡੀ ਕਾਨੂ ਵਜੋਂ ਹੋਈ। ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਉਸਦਾ ਐਕਟਿਵਾ ਸਕੂਟਰ ਵੀ ਜ਼ਬਤ ਕਰ ਲਿਆ ਗਿਆ ਹੈ। ਅੱਗੇ ਹੋਰ ਜਾਂਚ ਜਾਰੀ ਹੈ।


author

Gurminder Singh

Content Editor

Related News