ਟਾਂਡਾ ਵਿਚ ਚੋਣ ਅਮਲੇ ਦੀ ਦੂਸਰੀ ਰਿਹਰਸਲ ਕਰਵਾਈ ਗਈ

Tuesday, Dec 09, 2025 - 12:38 PM (IST)

ਟਾਂਡਾ ਵਿਚ ਚੋਣ ਅਮਲੇ ਦੀ ਦੂਸਰੀ ਰਿਹਰਸਲ ਕਰਵਾਈ ਗਈ

ਟਾਂਡਾ ਉੜਮੁੜ (ਪਰਮਜੀਤ ਮੋਮੀ) : ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ 14 ਦਸੰਬਰ ਨੂੰ ਹੋ ਰਹੀਆਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਚੋਣ ਅਮਲੇ ਦੀ ਦੂਸਰੀ ਰਿਹਰਸਲ ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਵਿਚ ਕਰਵਾਈ ਗਈ । ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਿਟਰਨਿੰਗ ਅਫਸਰ ਕਮ ਐੱਸ.ਡੀ.ਐੱਮ ਟਾਂਡਾ ਲਵਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਨਿਗਰਾਨੀ ਹੇਠ ਚੋਣ ਇੰਚਾਰਜ ਟਾਂਡਾ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਦੀ ਮੌਜੂਦਗੀ ਵਿਚ ਹੋਣ ਵਾਲੀ ਇਸ ਚੋਣ ਰਿਹਰਸਲ ਦੌਰਾਨ ਪਰਾਈ ਪਰਜਾਈਡਿੰਗ ਅਫਸਰ ਅਤੇ ਹੋਰ ਚੋਣ ਅਮਲੇ ਦੇ ਅਧਿਕਾਰੀਆਂ ਨੇ ਭਾਗ ਲਿਆ।

ਇਸ ਮੌਕੇ ਐੱਸ.ਡੀ.ਐੱਮ ਟਾਂਡਾ ਲਵਪ੍ਰੀਤ ਸਿੰਘ ਔਲਖ ਨੇ ਹੋਰ ਦੱਸਿਆ ਕਿ ਇਸ ਤੋਂ ਪਹਿਲਾਂ ਚੋਣ ਅਮਲੇ ਦੀ ਰਿਹਰਸਲ ਕਰਵਾਈ ਗਈ ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਟਾਂਡਾ ਵਿਚ 16 ਬਲਾਕ ਸੰਮਤੀਆਂ ਅਤੇ ਤਿੰਨ ਜ਼ਿਲਾ ਪ੍ਰੀਸ਼ਦ ਦੀਆਂ ਵੋਟਾਂ 14 ਦਸੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ  ਇਸ ਵਾਸਤੇ ਜਿਲਾ ਚੋਣ ਪ੍ਰਸ਼ਾਸਨ ਵੱਲੋਂ ਪੋਲਿੰਗ ਪਾਰਟੀਆਂ 13 ਦਸੰਬਰ ਨੂੰ ਪੋਲਿੰਗ ਬੂਥਾਂ ਲਈ ਰਵਾਨਾ ਕੀਤੀਆਂ ਜਾਣਗੀਆਂ। 


author

Gurminder Singh

Content Editor

Related News