ਟਾਂਡਾ : ਦੇਸ਼ ਭਗਤੀ ਦੇ ਜਜਬੇ ਵਿਚ ਧੂਮਧਾਮ ਨਾਲ ਮਨਾਇਆ ਗਿਆ ਗਣਤੰਤਰ ਦਿਵਸ

Thursday, Jan 26, 2023 - 11:24 AM (IST)

ਟਾਂਡਾ : ਦੇਸ਼ ਭਗਤੀ ਦੇ ਜਜਬੇ ਵਿਚ ਧੂਮਧਾਮ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਟਾਂਡਾ ਉੜਮੁੜ(ਵਰਿੰਦਰ ਪੰਡਿਤ) - ਨਗਰ ਕੌਂਸਲ ਉੜਮੁੜ ਟਾਂਡਾ ਵਿਚ ਨਗਰ ਕੌਂਸਲ ਦੇ ਪ੍ਰਧਾਨ ਗੁਰਸੇਵਕ ਮਾਰਸ਼ਲ ਗਣਤੰਤਰ ਦਿਵਸ ਮੌਕੇ ਅੱਜ ਕੌਮੀ ਤਿਰੰਗਾ ਲਹਿਰਾਇਆ | ਕੌਮੀ ਤਿਰੰਗੇ ਨੂੰ ਪੁਲਸ ਟੀਮ ਨੇ ਸਲਾਮੀ ਦਿੱਤੀ |   ਈ. ਓ. ਕਮਲਜਿੰਦਰ ਸਿੰਘ ਦੀ ਅਗਵਾਈ ਵਿਚ ਹੋਏ  ਸਮਾਗਮ ਵਿਚ ਵਿਧਾਇਕ ਜਸਵੀਰ ਸਿੰਘ ਰਾਜਾ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਾਮਲ ਹੋਏ  | ਇਸ ਮੌਕੇ ਸਮੂਹ ਕੌਂਸਲਰ ਅਤੇ ਅਤੇ ਵੱਡੀ ਗਿਣਤੀ ਵਿਚ ਨਗਰ ਵਾਸੀ ਮੌਜੂਦ ਸਨ  | ਸਮਾਗਮ ਦੌਰਾਨ ਸਕੂਲਾਂ ਦੇ ਵਿਦਿਆਰਥੀ ਦੇਸ਼ ਭਗਤੀ ਦੇ ਜਜ਼ਬੇ ਵਾਲਾ ਸਮਾਗਮ ਪੇਸ਼ ਕੀਤਾ  | ਇਸੇ ਤਰ੍ਹਾਂ ਸ਼ਹੀਦ ਭਗਤ ਸਿੰਘ ਪਾਰਕ ਉੜਮੁੜ ਵਿਚ ਵੀ ਕਲੱਬ ਪ੍ਰਧਾਨ ਮਹਿੰਦਰ ਅਹਿਆਪੁਰੀ ਦੀ ਅਗਵਾਈ ਵਿਚ ਗਣਤੰਤਰ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

PunjabKesari

ਇਸ ਮੌਕੇ ਅਕਾਲੀ ਆਗੂ ਅਰਵਿੰਦਰ ਸਿੰਘ ਰਸੂਲਪੁਰ ਨੇ ਕੌਮੀ ਤਿਰੰਗਾ ਲਹਿਰਾਇਆ। 

PunjabKesari

ਲਾਇਨਜ਼ ਕਲੱਬ ਟਾਂਡਾ ਗੌਰਵ ਵੱਲੋਂ 26 ਜਨਵਰੀ ਨੂੰ ਸ਼ਿਮਲਾ ਪਹਾੜੀ ਪਾਰਕ ਉੜਮੁੜ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ।

PunjabKesari

ਪ੍ਰਧਾਨ ਸੁਧੀਰ ਸੋਂਧੀ,ਕਲੱਬ ਦੇ ਸਾਬਕਾ ਗਵਰਨਰ ਰਾਜੀਵ ਕੁਕਰੇਜਾ, ਗੁਲਸ਼ਨ ਅਰੋੜਾ, ਡਾ. ਕੇਵਲ ਸਿੰਘ ਕਾਜਲ ਦੀ ਦੇਖ-ਰੇਖ ਹੇਠ ਕਰਵਾਏ ਗਏ  ਇਸ ਸਮਾਗਮ ਵਿਚ ਮੁੱਖ ਮਹਿਮਾਨ ਜ਼ਿਲਾ ਸੈਸ਼ਨ ਜੱਜ ਰਵੀ ਕੁਮਾਰ ਸੋਂਧੀ ਨੇ ਕੌਮੀ ਤਿਰੰਗਾ ਲਹਿਰਾਇਆ |

ਖਾਲਸਾ ਸਕੂਲ ਮਿਆਣੀ ਵਿਚ ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ ਨੇ ਕੌਮੀ ਤਿਰੰਗਾ ਲਹਿਰਾਇਆ | ਸਰਕਾਰੀ ਹਸਪਤਾਲ ਟਾਂਡਾ ਵਿਚ ਐੱਸ ਐੱਮ ਐੱਮ ਓ ਡਾਕਟਰ ਕਰਨ ਕੁਮਾਰ ਸੈਣੀ ਏ ਕੌਮੀ ਤਿਰੰਗਾ ਲਹਿਰਾਇਆ


author

Harinder Kaur

Content Editor

Related News