ਸਕੂਲ ਆਫ ਐਮੀਨੈਂਸ ਟਾਂਡਾ ਵਿਖੇ ਵਿਦਿਆਰਥੀਆਂ ਦੀ ਸਹੂਲਤ ਲਈ ਬੱਸ ਸਰਵਿਸ ਦਾ ਉਦਘਾਟਨ

Monday, Aug 12, 2024 - 06:15 PM (IST)

ਸਕੂਲ ਆਫ ਐਮੀਨੈਂਸ ਟਾਂਡਾ ਵਿਖੇ ਵਿਦਿਆਰਥੀਆਂ ਦੀ ਸਹੂਲਤ ਲਈ ਬੱਸ ਸਰਵਿਸ ਦਾ ਉਦਘਾਟਨ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਪੰਜਾਬ ਦੀ ਮੌਜੂਦਾ 'ਆਪ' ਦੀ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਸਰਬ ਪੱਖੀ ਵਿਕਾਸ ਲਈ ਸਿੱਖਿਆ ਸਹੂਲਤਾਂ ਨੂੰ ਲੈ ਕੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਸਕੂਲ ਆਫ ਐਮੀਨੈਂਸ ਟਾਂਡਾ ਵਿਖੇ ਵਿਦਿਆਰਥੀਆਂ ਦੀ ਸਹੂਲਤ ਲਈ ਬੱਸ ਸਰਵਿਸ ਦੀ ਆਰੰਭਤਾ ਕਰਨ ਸਮੇਂ ਕੀਤਾ। ਇਸ ਮੌਕੇ ਉਨ੍ਹਾਂ ਨਾਲ  ਐੱਸ.ਡੀ.ਐਮ ਟਾਂਡਾ ਵਿਊਮ ਭਾਰਦਵਾਜ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸਕੈਂਡਰੀ) ਧੀਰਜ ਵਸ਼ਿਸ਼ਟ, ਪ੍ਰਿੰਸੀਪਲ ਰਾਜੇਸ਼ ਕੁਮਾਰ ਤਰੇਹਨ, ਡੀ.ਐੱਸ.ਪੀ ਟਾਂਡਾ ਹਰਜੀਤ ਸਿੰਘ ਰੰਧਾਵਾ, ਐੱਸ.ਐੱਚ.ਓ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। 

ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਬੱਸ ਸਰਵਿਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਦੇਖਰੇਖ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪਿਛਲੇ ਦੋ ਸਾਲਾਂ ਤੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਐਮੀਨੈਂਸ ਤਹਿਤ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿਸ਼ੇਸ਼ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਹੂਲਤਾਂ ਨੂੰ ਪ੍ਰਾਪਤ ਕਰਕੇ ਵਿਦਿਆਰਥੀ ਬਹੁਤ ਹੀ ਉਤਸ਼ਾਹਿਤ ਹਨ।

ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੂਲਾਂ ਵਿਚ ਆਪਣੇ ਬੱਚਿਆਂ ਦੇ ਦਾਖਲੇ ਵੱਧ ਤੋਂ ਵੱਧ ਕਰਵਾਉਣ ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਇਆ ਜਾ ਸਕੇ। ਇਸ ਮੌਕੇ ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਪਹੁੰਚੀਆਂ ਹੋਰਨਾਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸਦਾ ਸਰਵਿਸ ਵਿਚ ਇਹ ਬਸ ਦੂਰ ਦੁਰਾਡੇ ਪਿੰਡਾਂ ਆਉਣ ਵਾਲੇ ਵਿਦਿਆਰਥੀਆਂ ਨੂੰ ਸੇਵਾ ਪ੍ਰਦਾਨ ਕਰੇਗੀ ਅਤੇ ਲੋੜ ਪੈਣ 'ਤੇ ਇਸ ਬੱਸ ਸਰਵਿਸ ਵਿਚ ਵਾਧਾ ਵੀ ਕੀਤਾ ਜਾ ਸਕਦਾ ਹੈ। 


author

Gurminder Singh

Content Editor

Related News