ਟਾਂਡਾ ਦੀਆਂ ਇਨ੍ਹਾਂ ਵਿਦਿਆਰਥਣਾਂ ਨੇ NMMS ਪ੍ਰੀਖਿਆ ਪਾਸ ਕਰਕੇ ਚਮਕਾਇਆ ਪੰਜਾਬ ਦਾ ਨਾਂ
Thursday, Apr 30, 2026 - 05:21 PM (IST)
ਟਾਂਡਾ ਉੜਮੁੜ (ਪਰਮਜੀਤ ਮੋਮੀ)- ਸਰਕਾਰੀ ਹਾਈ ਸਕੂਲ ਮੂਨਕ ਕਲਾਂ ਦੀਆਂ 2 ਵਿਦਿਆਰਥਣਾਂ ਨੇ ਐੱਨ. ਐੱਮ. ਐੱਮ. ਐੱਸ. (National Means–cum-Merit Scholarship) ਦੀ ਪ੍ਰੀਖਿਆ ਪਾਸ ਕਰਕੇ ਸਕੂਲ, ਆਪਣਾ, ਆਪਣੇ ਮਾਤਾ-ਪਿਤਾ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁੱਖ ਅਧਿਆਪਕ ਮਨੋਜ ਕੁਮਾਰ, ਸਕੂਲ ਇੰਚਾਰਜ ਮੈਡਮ ਰਾਜਵਿੰਦਰ ਕੌਰ ਅਤੇ ਮਾਸਟਰ ਜਗਜੀਤ ਸਿੰਘ ਸੈਣੀ ਨੇ ਦੱਸਿਆ ਕਿ ਅੱਠਵੀਂ ਕਲਾਸ ਵਿੱਚ ਪੜ੍ਹ ਰਹੀ ਵਿਦਿਆਰਥਣ ਹਰਲੀਨ ਕੌਰ ਸਪੁੱਤਰੀ ਤਰਸੇਮ ਸਿੰਘ ਵਾਸੀ ਮੂਨਕ ਕਲਾਂ, ਹਰਮਨ ਸੰਗੋਤਰਾ ਪੁਤਰੀ ਮਨੋਜ ਕੁਮਾਰ ਵਾਸੀ ਬੋਲੇਵਾਲ ਨੇ ਪ੍ਰੀਖਿਆ 'ਚ 94 ਅਤੇ 90 ਅੰਕ ਪ੍ਰਾਪਤ ਕਰਕੇ ਸ਼ਾਨਦਾਰ ਤਰੀਕੇ ਨਾਲ ਇਹ ਪ੍ਰੀਖਿਆ ਪਾਸ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
ਇਸ ਮੌਕੇ ਉਕਤ ਸ਼ਖ਼ਸੀਅਤਾਂ ਨੇ ਸ਼ਾਨਦਾਰ ਅੰਕਾਂ ਨਾਲ ਪ੍ਰੀਖਿਆ ਪਾਸ ਕਰਨ ਵਾਲੀਆਂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ ਹੈ ਅਤੇ ਦੱਸਿਆ ਕਿ ਜਲਦ ਹੀ ਇਨ੍ਹਾਂ ਹੋਣਹਾਰ ਬੱਚੀਆਂ ਦਾ ਸਕੂਲ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਜਾਵੇਗਾ। ਇਨ੍ਹਾਂ ਵਿਦਿਆਰਥਣਾਂ ਦੀ ਸ਼ਾਨਦਾਰ ਉਪਲੱਬਧੀ 'ਤੇ ਸਮੂਹ ਸਟਾਫ਼ ਮੈਂਬਰ ਅਤੇ ਪਿੰਡ ਵਾਸੀਆਂ ਨੇ ਵੀ ਮੁਬਾਰਕਬਾਦ ਦਿੰਦੇ ਹੋਏ ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਕਰਨ ਲਈ ਵਿਦਿਆਰਥਣਾਂ ਦੀ ਸ਼ਲਾਘਾ ਕੀਤੀ ਹੈ।
ਇਹ ਵੀ ਪੜ੍ਹੋ: Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
