ਮੁਕੇਰੀਆਂ ਵਿਖੇ ਵਾਪਰਿਆ ਭਿਆਨਕ ਹਾਦਸਾ, ਟਰੱਕ ਦੀ ਲਪੇਟ ’ਚ ਆਉਣ ਨਾਲ 2 ਵਿਦਿਆਰਥਣਾਂ ਦੀ ਮੌਤ

06/07/2022 12:38:23 PM

ਮੁਕੇਰੀਆਂ(ਬਲਬੀਰ) : ਸਥਾਨਕ ਨੈਸ਼ਨਲ ਹਾਈਵੇ ’ਤੇ ਮਾਤਾ ਰਾਣੀ ਚੌਂਕ ਨੇੜੇ ਸਕੂਟਰੀ ’ਤੇ ਸਵਾਰ ਤਿੰਨ ਕਾਲਜ ਦੀਆਂ ਵਿਦਿਆਰਥਣਾਂ ਦੇ ਇਕ ਟਰੱਕ ਦੀ ਲਪੇਟ ਵਿਚ ਆਉਣ ਨਾਲ ਦੋ ਵਿਦਿਆਰਥਣਾਂ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਇਕ ਵਿਦਿਆਰਥਣ ਗੰਭੀਰ ਜ਼ਖ਼ਮੀ ਹੋਈ ਜਿਸਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ’ਚ 'ਗੈਂਗਸਟਰਵਾਦ' ਕਾਰਨ ਵਧੀ ਪੰਜਾਬ ਪੁਲਸ ਦੀ ਚਿੰਤਾ, ਕਾਨੂੰਨ ਵਿਵਸਥਾ 'ਤੇ ਉੱਠ ਰਹੇ ਸਵਾਲ

ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਇਕ ਨਿੱਜੀ ਕਾਲਜ ਦੇ ਬੀ.ਏ. ਭਾਗ ਦੂਜਾ ਦੀਆਂ ਵਿਦਿਆਰਥਣਾਂ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਕਾਲਜ ਤੋਂ ਆਪਣੇ ਘਰ ਜਾ ਰਹੀਆਂ ਸਨ। ਜਿਵੇਂ ਹੀ ਉਹ ਉਕਤ ਘਟਨਾ ਵਾਲੀ ਥਾਂ ’ਤੇ ਪੁੱਜੀਆਂ ਤਾਂ ਅਚਾਨਕ ਉਹ ਇਕ ਟਰੱਕ ਦੀ ਲਪੇਟ ਵਿਚ ਆ ਗਈਆਂ। ਜਿੱਥੇ ਇਕ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹੋ ਗਈਆਂ। ਜਿਨ੍ਹਾਂ ਨੂੰ ਪੁਲਸ ਦੀ ਸਹਾਇਤਾ ਨਾਲ ਬਾਅਦ ਵਿਚ ਸਰਕਾਰੀ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਜਿਨ੍ਹਾਂ ਦੀ ਪਛਾਣ ਪ੍ਰੀਤੀ (19) ਪੁੱਤਰੀ ਗਣੇਸ਼ ਵਾਸੀ ਦੁੱਗਰੀ ਅਵਾਨਾ, ਨੇਹਾ ਤੇ ਤਮੰਨਾ (20) (ਦੋਵੇਂ ਭੈਣਾਂ) ਪੁੱਤਰੀਆਂ ਗੁਰਮੀਤ ਸਿੰਘ ਵਾਸੀ ਪੁਰੀਕਾ ਦੇ ਤੌਰ ’ਤੇ ਹੋਈ। ਤਮੰਨਾ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਬਾਕੀ ਦੋ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆਂ ਸਨ। ਇਨ੍ਹਾਂ ਦੋਵਾਂ ਜ਼ਖ਼ਮੀ ਕੁੜੀਆਂ ਨੂੰ ਪੁਲਸ ਦੀ ਮਦਦ ਨਾਲ ਸਿਵਲ ਹਸਪਤਾਲ ਮੁਕੇਰੀਆਂ ’ਚ ਦਾਖ਼ਲ ਕਰਵਾਇਆ ਗਿਆ ਪਰ ਪ੍ਰੀਤੀ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਅੱਗੇ ਰੈਫਰ ਕਰ ਦਿੱਤਾ, ਜਿਸ ਦੀ ਪਠਾਨਕੋਟ ਜਾਂਦਿਆਂ ਰਸਤੇ ’ਚ ਮੌਤ ਹੋ ਗਈ। ਪੁਲਸ ਨੇ ਟਰੱਕ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Harnek Seechewal

Content Editor

Related News