ਹੁਸ਼ਿਆਰਪੁਰ : ਯੂਥ ਕਾਂਗਰਸ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

08/16/2022 6:05:54 PM

ਹੁਸ਼ਿਆਰਪੁਰ (ਅਮਰੀਕ ਕੁਮਾਰ) : ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਗੰਨਮੈਨਾਂ ਵਲੋਂ ਟਰੱਕ ਡਰਾਈਵਰ ਨਾਲ ਕੀਤੀ ਗਈ ਕੁੱਟਮਾਰ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਟਰੱਕ ਡਰਾਈਵਰਾਂ ਵਲੋਂ ਸਪੀਕਰ ਵਿਰੁੱਧ ਲਗਾਤਾਰ ਮੁਜ਼ਾਹਰੇ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਕਾਂਗਰਸ ਵਲੋਂ ਵੀ ਕੁਲਤਾਰ ਸਿੰਘ ਸੰਧਵਾਂ ਦਾ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।

ਅੱਜ ਹੁਸਿ਼ਆਰਪੁਰ 'ਚ ਯੂਥ ਕਾਂਗਰਸ ਵਲੋਂ ਹਲਕਾ ਪ੍ਰਧਾਨ ਪਵਿੱਤਰਦੀਪ ਸਿੰਘ ਲੁਬਾਣਾ ਦੀ ਅਗਵਾਈ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪੂਤਲਾ ਫੂਕਿਆ ਤੇ ਸਰਕਾਰ ਤੇ ਸਪੀਕਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਇਹ ਵੀ ਪੜ੍ਹੋ : ਦੇਸੀ ਪਿਸਤੌਲ, 3 ਜਿੰਦਾ ਕਾਰਤੂਸ ਤੇ ਨਸ਼ੀਲੇ ਪਦਾਰਥ ਸਮੇਤ ਵੱਖ-ਵੱਖ ਥਾਵਾਂ ਤੋਂ 2 ਗ੍ਰਿਫ਼ਤਾਰ

ਗੱਲਬਾਤ ਦੌਰਾਨ ਯੂਥ ਆਗੂ ਪਵਿੱਤਰਦੀਪ ਸਿੰਘ ਲੁਬਾਣਾ ਨੇ ਕਿਹਾ ਕਿ ਬਦਲਾਵ ਦਾ ਰੌਲਾ ਪਾ ਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਨੇ ਬਲਦਾਵ ਦਾ ਕੀ ਕਰਨਾ ਸੀ ਉਲਟਾ ਲੋਕਾਂ ਨਾਲ ਗੁੰਡਾਗਰਦੀ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਸਦੀ ਤਾਜ਼ਾ ਉਦਾਹਰਣ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਗੰਨਮੈਨਾਂ ਵਲੋਂ ਕੀਤੀ ਗਈ ਕੁੱਟਮਾਰ ਤੋਂ ਲਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਪੀਕਰ ਨੇ ਟਰੱਕ ਡਰਾਈਵਰਾਂ ਸਾਹਮਣੇ ਆ ਕੇ ਮੁਆਫ਼ੀ ਨਾ ਮੰਗੀ ਤਾਂ ਉਨ੍ਹਾਂ ਵਲੋਂ ਟਰੱਕ ਡਰਾਈਵਰਾਂ ਨਾਲ ਮਿਲ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਸ਼ੁਰੂ ਕੀਤੇ ਜਾਣਗੇ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

Anuradha

This news is Content Editor Anuradha