ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ, 2020)

Wednesday, Aug 26, 2020 - 07:09 AM (IST)

ਸੋਰਠਿ ਮਹਲਾ ੫ ॥
ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥


ਬੁੱਧਵਾਰ, ੧੧ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੨੬)

ਪੰਜਾਬੀ ਵਿਆਖਿਆ
ਸੋਰਠਿ ਮਹਲਾ ੫ ॥

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ । ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ ।੧। ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ । ਉਹੀ ਪਰਮਾਤਮਾ ਜਗਤ ਦਾ ਮੂਲ ਹੈ ।ਰਹਾਉ। ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ É ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ । ਹੇ ਦਾਸ ਨਾਨਕ! (ਆਖ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ ।੨।੫।੬੯।
English Translation

SORATíH, FIFTH MEHL:
I am a sacrifice to my Guru. He has totally preserved my honor. I have obtained the fruits of my mindís desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 ||


Wednesday, 11th Bhaadon (Samvat 552 Nanakshahi)    (Page: 626)
 


Lalita Mam

Content Editor

Related News