ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਜੂਨ, 2020)

06/09/2020 7:15:03 AM

ਸਲੋਕ ਮ; ੩ ॥
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ॥੧॥ਮਹਲਾ ੧ ॥ ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥ ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥

ਮੰਗਲਵਾਰ, ੨੭ ਜੇਠ (ਸੰਮਤ ੫੫੨ ਨਾਨਕਸ਼ਾਹੀ) ਅੰਗ: ੫੮੯

ਪੰਜਾਬੀ ਵਿਆਖਿਆ:
ਸਲੋਕ ਮ; ੩ ॥
ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ, ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾਂ ਨਹੀਂ ਮਿਲਦੀ, ਉਹ ਮਰਦੇ ਹਨ ਫੇਰ ਜੰਮਦੇ ਹਨ, ਸੰਸਾਰ ਵਿੱਚ ਆਉਂਦੇ ਹਨ, ਫੇਰ ਜਾਂਦੇ ਹਨ; ਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਨਹੀਂ। ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ ਮੂੰਹ ਸੰਸਾਰ ਤੋਂ ਤੁਰ ਜਾਂਦੇ ਹਨ ਤੇ ਜਮਪੁਰੀ ਵਿੱਚ ਬੱਧੇ ਹੋਏ ਮਾਰ ਖਾਂਦੇ ਹਨ, ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ॥੧। ਮਹਲਾ ੧॥ ਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ, ਹੇ ਨਾਨਕ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ॥੨॥ ਪਉੜੀ॥ ਇਕੋ ਦਾਤਾਰ ਕਰਤਾਰ ਦੀ ਸੇਵਾ ਕਰਨੀ ਚਾਹੀਦੀ ਹੈ, ਇਕੋ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈ; ਇਕੋ ਹਰੀ ਦਾਤਾਰ ਕੋਲੋਂ ਹੀ ਦਾਨ ਮੰਗਣਾ ਚਾਹੀਦਾ ਹੈ, ਜਿਸ ਪਾਸੋਂ ਮਨ-ਮੰਗੀ ਮੁਰਾਦ ਮਿਲ ਜਾਏ; ਜੇ ਕਿਸੇ ਹੋਰ ਕੋਲੋਂ ਮੰਗੀਏ ਤਾਂ ਸ਼ਰਮ ਨਾਲ ਮਰ ਜਾਈਏ ਭਾਵ, ਕਿਸੇ ਹੋਰ ਪਾਸੋਂ ਮੰਗਣ ਨਾਲੋਂ ਸ਼ਰਮ ਨਾਲ ਮਰ ਜਾਣਾ ਚੰਗਾ ਹੈ। ਜਿਸ ਭੀ ਮਨੁੱਖ ਨੇ ਹਰੀ ਨੂੰ ਸੇਵਿਆ ਹੈ ਉਸੇ ਨੇ ਫਲ ਪਾ ਲਿਆ ਹੈ, ਉਸ ਮਨੁੱਖ ਦੀ ਸਾਰੀ ਤ੍ਰਿਸ਼ਨਾ ਦੂਰ ਹੋ ਗਈ ਹੈ। ਨਾਨਕ ਸਦਕੇ ਹੈ ਉਹਨਾਂ ਮਨੁੱਖਾਂ ਤੋਂ, ਜੋ ਹਰ ਵੇਲੇ ਹਿਰਦੇ ਵਿੱਚ ਪ੍ਰਭੂ ਦਾ ਨਾਮ ਸਿਮਰਦੇ ਹਨ।੧੦।


English Translation:

SHALOK, THIRD MEHL: Without serving the True Guru, the soul is in the bondage of deeds done in ego. Without serving the True Guru, one finds no place of rest; he dies, and is reincarnated, and continues coming and going. Without serving the True Guru, one’s speech is vapid and insipid; the Naam, the Name of the Lord, does not abide in his mind. O Nanak, without serving the True Guru, they are bound and beaten in the City of Death; they arise and depart with blackened faces. || 1 || FIRST MEHL: Burn away those rituals which lead you to forget the Beloved Lord. O Nanak, sublime is that love, which preserves my honor with my Lord Master. || 2 || PAUREE: Serve the One Lord, the Great Giver; meditate on the One Lord. Beg from the One Lord, the Great Giver, and you shall obtain your heart’s desires. But if you beg from another, then you shall be shamed and destroyed. One who serves the Lord obtains the fruits of his rewards; all of his hunger is satisfied. Nanak is a sacrifice to those, who night and day, meditate within their hearts on the Name of the Lord. || 10 ||

Tuesday, 27th Jayt’h (Samvat 552 Nanakshahi) 9th June 2020 (Page: 589)


Lalita Mam

Content Editor

Related News