ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ, 2021)

10/07/2021 8:16:18 AM

ਧਨਾਸਰੀ ਮਹਲਾ ੧ ॥

ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥

ਪੰਜਾਬੀ ਵਿਆਖਿਆ
ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨।

English Translation

Dhanaasaree, First Mehl: That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. ||1|| The Gurmukhs worship the Lord, and find His celestial home. Without meeting the Guru, they die, and come and go in reincarnation. ||1||Pause|| So make Him your Guru, who implants the Truth within you, who leads you to speak the Unspoken Speech, and who merges you in the Word of the Shabad. God’s people have no other work to do; they love the True Lord and Master, and they love the Truth. ||2||


Babita

Content Editor

Related News