ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ, 2023)
Wednesday, Jun 21, 2023 - 05:32 AM (IST)
ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ॥
ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
ਬੁੱਧਵਾਰ, ੭ ਹਾੜ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੭੧੩)
ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ॥
ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ । ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਂ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧। ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ । ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ।੨।੧।੬।
TODEE, FIFTH MEHL, SECOND HOUSE, DU-PADAS:
ONE UNIVERSAL CREATOR GOD. BY THE GRACE OF THE TRUE GURU:
I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||
Wednesday, 7th Assaar (Samvat 555 Nanakshahi) (Page: 713)