ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਨਵੰਬਰ 2023)
Tuesday, Nov 21, 2023 - 05:57 AM (IST)
ਧਨਾਸਰੀ ਮਹਲਾ ੫ ॥
ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥
ਮੰਗਲਵਾਰ, ੬ ਮੱਘਰ (ਸੰਮਤ ੫੫੫ ਨਾਨਕਸ਼ਾਹੀ) ੨੧ ਨਵੰਬਰ, ੨੦੨੩ (ਅੰਗ: ੬੮੦)
ਧਨਾਸਰੀ ਮਹਲਾ ੫ ॥
ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ । ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ।੧। ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ । ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ । ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ।੧।ਰਹਾਉ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ । ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ।੨।੬।੩੭।
DHANAASAREE, FIFTH MEHL:
My Guru gives the Naam, the Name of the Lord, to those who have such karma written on their foreheads. He implants the Naam, and inspires us to chant the Naam; this is Dharma, true religion, in this world. || 1 || The Naam is the glory and greatness of the Lord’s humble servant. The Naam is his salvation, and the Naam is his honor; he accepts whatever comes to pass. || 1 || Pause || That humble servant, who has the Naam as his wealth, is the perfect banker. The Naam is his occupation, O Nanak, and his only support; the Naam is the profit he earns. || 2 || 6 || 37 ||
Tuesday, 6th Maghar (Samvat 555 Nanakshahi) 21st November, 2023 (Page: 680)