ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ, 2024)

Monday, May 13, 2024 - 05:23 AM (IST)

ਸਲੋਕ ਮਃ ੩ ॥
ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ  ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ  ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ  ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ  ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ ਪਉੜੀ ॥  ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ  ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ  ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥  ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ  ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥
ਸੋਮਵਾਰ, ੩੧ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੧੩ ਮਈ, ੨੦੨੪  (ਅੰਗ: ੮੫੩)
ਸਲੋਕ ਮਃ ੩ ॥

ਹੇ ਪ੍ਰਭੂ! (ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ ।ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ ।੧।ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ । ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ । ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ । (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ।ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ ।੨।(ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ । ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ ।ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ । ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ । ਹੇ ਨਾਨਕ! (ਆਖ—) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ ।ਹੇ ਭਾਈ! (ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ । ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ ।੧੦।
SHALOK, THIRD MEHL:
The world is going up in flames — shower it with Your Mercy, and save it! Save it, and deliver it, by whatever method it takes. The True Guru has shown the way to peace, contemplating the True Word of the Shabad. Nanak knows no other than the Lord, the Forgiving Lord.  || 1 ||   THIRD MEHL:  Through egotism, fascination with Maya has trapped them in duality. It cannot be killed, it does not die, and it cannot be sold in a store. Through the Word of the Guru’s Shabad, it is burnt away, and then it departs from within. The body and mind become pure, and the Naam, the Name of the Lord, comes to dwell within the mind. O Nanak, the Shabad is the killer of Maya; the Gurmukh obtains it.  || 2 ||   PAUREE:  The glorious greatness of the True Guru was bestowed by the True Guru; He understood this as the Insignia, the Mark of the Primal Lord’s Will. He tested His sons, nephews, sons-in-law and relatives, and subdued the egotistical pride of them all. Wherever anyone looks, my True Guru is there; the Lord blessed Him with the whole world. One who meets with, and believes in the True Guru, is embellished here and hereafter. Whoever turns his back on the Guru and becomes baymukh, shall wander in cursed and evil places. My Lord and Master is on the side of servant Nanak. The All-powerful and All-knowing Lord God is my Best Friend. Seeing the food being distributed, everyone came and fell at the feet of the True Guru, who cleansed the minds of all of their egotistical pride.  || 10 ||
Monday, 31st Vaisaakh (Samvat 556 Nanakshahi) 13th May 2024     (Page: 853)


Rahul Singh

Content Editor

Related News