ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2024)
Saturday, Aug 03, 2024 - 05:27 AM (IST)
ਜੈਤਸਰੀ ਮਹਲਾ 9 ॥
ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥1॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥1॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥2॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥3॥2॥
ਸ਼ਨਿਚਰਵਾਰ, 19 ਸਾਵਣ (ਸੰਮਤ 556 ਨਾਨਕਸ਼ਾਹੀ) 3 ਅਗਸਤ, 2024 (ਅੰਗ: 703)
ਜੈਤਸਰੀ ਮਹਲਾ 9 ॥
ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ । ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ।1।ਰਹਾਉ। ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ । ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ।1।ਹੇ ਭਾਈ! (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ । (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ।2।ਹੇ ਨਾਨਕ! (ਆਖ—ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ।3।2।
JAITSREE, NINTH MEHL:
O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. || 1 || Pause || I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. || 1 || I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. || 2 || I have no merit, and I know nothing about meditation or austerities; what should I do now? O Nanak, I am exhausted; I seek the shelter of Your Sanctuary; O God, please bless me with the gift of fearlessness. || 3 || 2 ||
Saturday, 19th Saawan (Samvat 556 Nanakshahi) 3rd August 2024 (Page: 703)