ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2024)

Thursday, Sep 19, 2024 - 05:42 AM (IST)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2024)

ਸੋਰਠਿ ਮਹਲਾ 3 ॥
ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥1॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥2॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥3॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥4॥2॥
ਵੀਰਵਾਰ, 4 ਅੱਸੂ (ਸੰਮਤ 556 ਨਾਨਕਸ਼ਾਹੀ) 19 ਸਤੰਬਰ, 2024   (ਅੰਗ: 600)

ਸੋਰਠਿ ਮਹਲਾ 3 ॥

ਹੇ ਭਾਈ! ਗੁਰੂ ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ  ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ ਲੋਕ ਪਰਲੋਕ ਵਿਚ ਇੱਜ਼ਤ ਮਿਲਦੀ ਹੈ।1। ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੇ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ । ਰਹਾਉ। ਹੇ ਭਾਈ! ਇਸ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, ਇਹ ਮਨੁੱਖ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ, ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ ਹਨੇਰਾ ਹੋਇਆ ਰਹਿੰਦਾ ਹੈ।2।  ‘ਮੈਂ ਵਡਾ ਹਾਂ’, ‘ਇਹ ਧਨ ਪਦਾਰਥ ਮੇਰਾ ਹੈ’ ਇਹ  ਆਖ ਆਖ  ਕੇ  ਮਾਇਆ ਵਿਚ ਫਸੇ ਮਨੁੱਖ ਖੁਆਰ ਹੁੰਦੇ ਰਹਿੰਦੇ ਹਨ, ਪਰ  ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਬਾਣੀ ਦੇ ਰਾਹੀਂ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ।3। ਜਿਨਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ, ਉਹਨਾਂ ਦਾ ਹੁਕਮ ਦੁਨੀਆ ਦੇ ਬਾਦਸ਼ਾਹ ਦੇ ਸਿਰ ਉਤੇ ਭੀ ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਦੇ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੇ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ।4।2।

SORAT’H, THIRD MEHL:

The True Lord has blessed His devotees with the treasure of devotional worship, and the wealth of the Lord’s Name. The wealth of the Naam, shall never be exhausted; no one can estimate its worth. With the wealth of the Naam, their faces are radiant, and they attain the True Lord.  || 1 ||   O my mind, through the Word of the Guru’s Shabad, the Lord is found. Without the Shabad, the world wanders around, and receives its punishment in the Court of the Lord.  ||  Pause  ||   Within this body dwell the five thieves: sexual desire, anger, greed, emotional attachment and egotism. They plunder the Nectar, but the self-willed manmukh does not realize it; no one hears his complaint. The world is blind, and its dealings are blind as well; without the Guru, there is only pitch darkness.  || 2 ||   Indulging in egotism and possessiveness, they are ruined; when they depart, nothing goes along with them. But one who becomes Gurmukh meditates on the Naam, and ever contemplates the Lord’s Name. Through the True Word of Gurbani, he sings the Glorious Praises of the Lord; blessed with the Lord’s Glance of Grace, he is enraptured.  || 3 ||   The spiritual wisdom of the True Guru is a steady light within the heart. The Lord’s decree is over the heads of even kings. Night and day, the Lord’s devotees worship Him; night and day, they gather in the true profit of the Lord’s Name. O Nanak, through the Lord’s Name, one is emancipated; attuned to the Shabad, he finds the Lord.  || 4 || 2 ||

Thursday, 4th Assu (Samvat 556 Nanakshahi) 19th September, 2024    (Page: 600)


author

Inder Prajapati

Content Editor

Related News