ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2024)
Tuesday, Oct 22, 2024 - 05:47 AM (IST)
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹਿ ॥ ਸੇ ਫਲ ਕੰਮਿ ਨ ਆਵਨ੍ਹੀ ਤੇ ਗੁਣ ਮੈ ਤਨਿ ਹੰਨਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਮੰਗਲਵਾਰ, ੬ ਕੱਤਕ (ਸੰਮਤ ੫੫੬ ਨਾਨਕਸ਼ਾਹੀ) ੨੨ ਅਕਤੂਬਰ, ੨੦੨੪ (ਅੰਗ: ੭੨੯)
ਪੰਜਾਬੀ ਵਿਆਖਿਆ:
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (- ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ।੬॥੧॥੩॥
English Translation:
SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||
Tuesday, 6th Katak (Samvat 556 Nanakshahi) 22nd October, 2024 (Page: 729)