ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜਨਵਰੀ 2025)
Sunday, Jan 12, 2025 - 05:57 AM (IST)
ਸੂਹੀ ਮਹਲਾ ੪ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਿਤ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥
ਐਤਵਾਰ, ੨੯ ਪੋਹ (ਸੰਮਤ ੫੫੬ ਨਾਨਕਸ਼ਾਹੀ) ੧੨ ਜਨਵਰੀ, ੨੦੨੫ (ਅੰਗ: ੭੩੩)
ਪੰਜਾਬੀ ਵਿਆਖਿਆ:
ਸੂਹੀ ਮਹਲਾ ੪ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ । ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ।੧। ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ।੧।ਰਹਾਉ। ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ । ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ । ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ।੨। ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ । ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ । ਪਰਮਾਤਮਾ ਨੇ ਖੜ੍ਹੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ ।੩। ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੂੰਹਦਾ ਰਹੇ ॥੪॥੧॥੮॥
English Translation:
SOOHEE, FOURTH MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:
When someone of low social class chants the Lord's Name, he obtains the state of highest dignity. Go and ask Bidar, the son of a maid; Krishna himself stayed in his house. || 1 || Listen, O humble Siblings of Destiny, to the Unspoken Speech of the Lord; it removes all anxiety, pain and hunger. || 1 || Pause || Ravi Daas, the leather- worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. || 2 || Naam Dayv loved the Lord; the people called him a fabric dyer. The Lord turned His back on the high-class Kh'shaatriyas and Brahmins, and showed His face to Naam Dayv. || 3 || All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8 |||
Sunday, 29th Poh (Samvat 556 Nanakshahi) 12th January, 2025 (Ang: 733)