‘ਹਿੰਦੂਜ਼ ਫਾਰ ਅਮਰੀਕਾ ਫਸਟ’, ਹੈਰਿਸ ਦੀ ਥਾਂ ਟਰੰਪ ਦੀ ਕਰੇਗੀ ਚੋਣਾਂ ''ਚ ਹਮਾਇਤ
Saturday, Sep 07, 2024 - 11:32 AM (IST)
ਵਾਸ਼ਿੰਗਟਨ - ਨਵੇਂ ਬਣੇ ਸੰਗਠਨ ‘ਹਿੰਦੁਜ਼ ਫਾਰ ਅਮਰੀਕਾ ਫਸਟ’ ਨੇ ਐਲਾਨ ਕੀਤਾ ਹੈ ਕਿ ਉਹ ਰਾਸ਼ਟਰਪਤੀ ਚੋਣਾਂ ’ਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਦੀ ਹਮਾਇਤ ਕਰੇਗੀ ਅਤੇ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਉਪ-ਰਾਸ਼ਟਰਪਤੀ ਕਮਲਾ ਹੈਰਿਸ ਖਿਲਾਫ ਮੁਹਿੰਮ ਸ਼ੁਰੂ ਕਰੇਗੀ। 'ਹਿੰਦੂਸ ਫਾਰ ਅਮਰੀਕਾ ਫਸਟ' ਦੇ ਪ੍ਰਧਾਨ ਅਤੇ ਸੰਸਥਾਪਕ ਉਤਸਵ ਸੰਦੂਜਾ ਨੇ ਵੀਰਵਾਰ ਨੂੰ ਇਸ ਫੈਸਲੇ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਟਰੰਪ "ਭਾਰਤ ਦਾ ਸਮਰਥਕ ਹੈ", ਉਸ ਦੇ ਉਲਟ, ਹੈਰਿਸ ਨੇ ਭਾਰਤ ਅਤੇ ਭਾਰਤ ਦੇ ਲੋਕਾਂ ਲਈ "ਇਤਰਾਜ਼ਯੋਗ ਬਿਆਨ" ਦਿੱਤੇ ਹਨ। ਉਨ੍ਹਾਂ ਕਿਹਾ ਕਿ ਬਾਈਡੇਨ - ਹੈਰਿਸ ਪ੍ਰਸ਼ਾਸਨ ਨੇ ਸਰਹੱਦ ਨੂੰ ਸੁਰੱਖਿਅਤ ਨਹੀਂ ਰੱਖਿਆ। ਇਸ ਲਈ ਹੈਰਿਸ ਰਾਸ਼ਟਰਪਤੀ ਜੋਅ ਬਾਈਡੇਨ ਤੋਂ ਬਾਅਦ ਦੂਜੇ ਸਭ ਤੋਂ ਸ਼ਕਤੀਸ਼ਾਲੀ ਨੇਤਾ ਹਨ ਪਰ ਉਨ੍ਹਾਂ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਆਉਣ ਤੋਂ ਰੋਕਣ ਲਈ ਕੁਝ ਨਹੀਂ ਕੀਤਾ।
ਇਹ ਵੀ ਪੜ੍ਹੋ - ਅਮਰੀਕਾ, ਯੂਰਪ ਯੂਕ੍ਰੇਨ ਨੂੰ ਐੱਸ-300 ਦੇ ਬਦਲ ਨੂੰ ਡਿਜ਼ਾਇਨ ਕਰਨ ਤੇ ਬਣਾਉਣ ’ਚ ਮਦਦ ਕਰੇ
ਉਨ੍ਹਾਂ ਨੇ ਕਿਹਾ, "ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਦੇ ਆਉਣ ’ਤੇ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਘਟਨਾਵਾਂ ’ਚ ਭਾਰੀ ਵਾਧਾ ਹੋਇਆ ਹੈ ਅਤੇ ਇਹ ਘੱਟ ਗਿਣਤੀ ਭਾਈਚਾਰਿਆਂ, ਖਾਸ ਤੌਰ 'ਤੇ ਬਹੁਤ ਸਾਰੇ ਏਸ਼ੀਆਈ-ਅਮਰੀਕੀ ਕਾਰੋਬਾਰਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ," ਉਨ੍ਹਾਂ ਕਿਹਾ, ''ਟਰੰਪ ਭਾਰਤ ਦਾ ਸਮਰਥਕ ਹੈ।ਦੱਸ ਦਈਏ ਕਿ ਉਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਹੁਤ ਵਧੀਆ ਸਬੰਧ ਹਨ ਅਤੇ ਉਨ੍ਹਾਂ ਨੇ ਕਈ ਰੱਖਿਆ ਪ੍ਰੋਜੈਕਟਾਂ 'ਤੇ ਸਹਿਯੋਗ ਕੀਤਾ ਹੈ ਜੋ ਭਾਰਤ ਨੂੰ ਚੀਨ ਦਾ ਮੁਕਾਬਲਾ ਕਰਨ ’ਚ ਮਦਦ ਕਰਨਗੇ ' ਜਦਕਿ ਟਰੰਪ ਨੇ ਕਦੀ ਵੀ ਦੇਸ਼ ਦੇ ਅੰਦਰੂਨੀ ਮਾਮਲਿਆਂ 'ਚ ਦਖਲ ਨਹੀਂ ਦਿੱਤਾ। ਉਨ੍ਹਾਂ ਦੱਸਿਆ ਕਿ ‘ਹਿੰਦੂਜ਼ ਫਾਰ ਅਮਰੀਕਾ ਫਸਟ’ ਜਾਰਜੀਆ, ਉੱਤਰੀ ਕੈਰੋਲੀਨਾ, ਪੈਨਸਿਲਵੇਨੀਆ, ਮਿਸ਼ੀਗਨ, ਵਿਸਕਾਨਸਿਨ, ਐਰੀਜ਼ੋਨਾ ਅਤੇ ਨੇਵਾਡਾ ਵਰਗੇ ਸੂਬਿਆਂ ’ਚ ਹਿੰਦੂ ਭਾਈਚਾਰੇ ਨੂੰ ਹੈਰਿਸ ਦੇ ਹੱਕ ’ਚ ਵੋਟ ਨਾ ਪਾਉਣ ਦੀ ਅਪੀਲ ਕਰੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8