ਇਟਲੀ ਦੇ 5 ਗੁਰੂਘਰਾਂ ''ਚ ਹੋਵੇਗੀ ‘ਗਿਆਨ ਪ੍ਰਤੀਯੋਗਤਾ’
Saturday, Jan 10, 2026 - 08:14 PM (IST)
ਰੋਮ, (ਦਲਵੀਰ ਸਿੰਘ ਕੈਂਥ)- ਸਤਿਗੁਰੂ ਰਵਿਦਾਸ ਮਹਾਰਾਜ, ਭਾਰਤੀ ਸੰਵਿਧਾਨ ਦੇ ਪਿਤਾਮਾ ਭਾਰਤ ਰਤਨ ਬਾਬਾ ਸਾਹਿਬ ਅੰਬੇਡਕਰ ਸਾਹਿਬ ਤੇ ਬਹੁਜਨ ਮਹਾਪੁਰਸ਼ਾਂ ਦੇ ਮਿਸ਼ਨ ਨੂੰ ਸਮਰਪਿਤ ਪਹਿਲੀ ਵਾਰ ਇਟਲੀ ਦੀ ਸਿਰਮੌਰ ਸਮਾਜ ਸੇਵੀ ਸੰਸਥਾ ਡਾ. ਬੀ ਆਰ ਅੰਬੇਡਕਰ ਵੈਲਫੇਅਰ ਐਸੋਸ਼ੀਏਸ਼ਨ ਇਟਲੀ (ਰਜਿ.) ਅਤੇ ਸਮੂਹ ਸ੍ਰੀ ਗੁਰੂ ਰਵਿਦਾਸ ਸਭਾਵਾਂ ਇਟਲੀ ਵੱਲੋਂ 25 ਜਨਵਰੀ ਨੂੰ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਟੈਂਪਲ ਵਿਚੈਂਸਾ, ਸ੍ਰੀ ਗੁਰੂ ਰਵਿਦਾਸ ਟੈਂਪਲ ਬਰੇਸ਼ੀਆ, ਸ੍ਰੀ ਗੁਰੂ ਰਵਿਦਾਸ ਧਰਮ ਅਸਥਾਨ ਰੋਮ, ਸ੍ਰੀ ਗੁਰੂ ਰਵਿਦਾਸ ਟੈਂਪਲ ਰਿਜੋਇਮੀਲੀਆ ਤੇ ਸ੍ਰੀ ਗੁਰੂ ਰਵਿਦਾਸ ਧਰਮ ਪ੍ਰਚਾਰ ਸਭਾ ਕਰੇਮੋਨਾ ਵਿਖੇ ਗਿਆਾਨ ਪ੍ਰਤੀਯੋਗਤਾ ਮੁਕਾਬਲੇ ਕਰਵਾਏ ਜਾ ਰਿਹੇ ਹਨ। ਇਨ੍ਹਾਂ ਵਿੱਚ ਸਬੰਧਤ ਮਹਾਪੁਰਸ਼ਾਂ ਦੇ ਜੀਵਨ ਸੰਬਧੀ ਸਵਾਲ-ਜਵਾਬ ਹੋਣਗੇ।

ਇਸ ਪ੍ਰਤੀਯੋਗਤਾ ਵਿੱਚ 5 ਸਾਲ ਤੋਂ ਲੈ ਕੇ 18 ਸਾਲ ਵਰਗ ਦੇ ਬੱਚੇ ਭਾਗ ਲੈ ਸਕਦੇ ਹਨ। ਸਾਰੇ ਗੁਰਦੁਆਰਾ ਸਾਹਿਬ ਵਿੱਚ ਪ੍ਰਤੀਯੋਗਤਾ ਦੇ ਸ਼ੁਰੂ ਹੋਣ ਦਾ ਸਮਾਂ ਦੁਪਿਹਰ 2 ਵਜੇ ਦਾ ਹੋਵੇਗਾ।ਪ੍ਰੈੱਸ ਨੂੰ ਇਹ ਜਾਣਕਾਰੀ ਡਾ. ਬੀ ਆਰ ਅੰਬੇਡਕਰ ਵੈਲਫੇਅਰ ਐਸੋਸ਼ੀਏਸ਼ਨ ਇਟਲੀ (ਰਜਿ.) ਦੇ ਆਗੂਆਂ ਨੇ ਦਿੰਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਆਪਣੀ ਨੌਜਵਾਨ ਪੀੜ੍ਹੀ ਤੇ ਨੰਨ੍ਹੇ ਬੱਚਿਆਂ ਨੂੰ ਆਪਣੇ ਰਹਿਬਰਾਂ ਦੇ ਜੀਵਨ ਤੇ ਮਿਸ਼ਨ ਸੰਬਧੀ ਵਿਸਥਾਰਪੂਰਵਕ ਜਾਣਕਾਰੀ ਦੇਣ ਦੀ ਅਹਿਮ ਲੋੜ ਹੈ, ਜਿਸ ਦੇ ਮੱਦੇਨਜ਼ਰ ਹੀ ਇਹ ਪ੍ਰੋਗਰਾਮ ਉਲੀਕੇ ਗਏ ਹਨ, ਜਿਨ੍ਹਾਂ ਵਿੱਚ ਭਾਗ ਲੈਣ ਲਈ ਬੱਚਿਆਂ ਵਿੱਚ ਬਹੁਤ ਉਤਸ਼ਾਹ ਦੇਖਿਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
