ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ 'ਸਿੱਖ ਐਵਾਰਡ' ਨਾਲ ਸਨਮਾਨਿਤ
Wednesday, May 10, 2023 - 01:20 PM (IST)

ਇੰਟਰਨੈਸ਼ਨਲ ਡੈਸਕ: ਸਿੱਖ ਗਰੁੱਪ, ਜੋ ਕਿ ਦੁਨੀਆ ਭਰ ਦੇ ਕਾਰੋਬਾਰਾਂ ਅਤੇ ਭਾਈਚਾਰਿਆਂ ਨੂੰ ਜੋੜਦਾ ਹੈ, ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ "ਕਰਤਾਰਪੁਰ ਲਾਂਘੇ ਦੇ ਨਿਰਮਾਣ ਲਈ ਪਾਕਿਸਤਾਨ ਅਤੇ ਭਾਰਤ ਦੋਵਾਂ ਸਰਕਾਰਾਂ ਨੂੰ ਪ੍ਰੇਰਿਤ ਕਰਨ ਲਈ" ਆਪਣਾ 'ਵਿਸ਼ੇਸ਼ ਮਾਨਤਾ ਪੁਰਸਕਾਰ' ਦਿੱਤਾ ਹੈ। ‘ਦਿ ਸਿੱਖ ਐਵਾਰਡਜ਼’ ਦੇ ਸੰਸਥਾਪਕ ਨਵਦੀਪ ਸਿੰਘ ਬਾਂਸਲ ਨੇ ਮੰਗਲਵਾਰ ਨੂੰ ਕਿਹਾ ਕਿ “ਇਮਰਾਨ ਨੂੰ ਇਸ ਸਨਮਾਨ ਲਈ ਪਾਕਿਸਤਾਨ ਅੰਦਰ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਰੇਲਵੇ ਸਟੇਸ਼ਨ ਅਤੇ ਯੂਨੀਵਰਸਿਟੀ ਬਣਾਉਣ ਦਾ ਫ਼ੈਸਲਾ ਕਰਨ ਲਈ ਵੀ ਚੁਣਿਆ ਗਿਆ ਸੀ। ਸਿੱਖ ਗਰੁੱਪ ਸਿੱਖ ਡਾਇਰੈਕਟਰੀ, ਸਿੱਖ ਅਵਾਰਡ, ਸਿੱਖ 100, ਸਿੱਖ ਚੈਰਿਟੀ ਅਤੇ ਸਿੱਖ ਮੈਚ ਦੇ ਪਿੱਛੇ ਹੈ। ਇਸਦੀ ਸਾਲਾਨਾ ਸਿੱਖ 100 ਸੂਚੀ ਦੇ 11ਵੇਂ ਸੰਸਕਰਨ ਵਿੱਚ 100 ਸਭ ਤੋਂ ਸ਼ਕਤੀਸ਼ਾਲੀ ਅਤੇ ਪ੍ਰਭਾਵਸ਼ਾਲੀ ਸਮਕਾਲੀ ਸਿੱਖਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ-US, UK ਅਤੇ Canada ਨੇ ਨਾਗਰਿਕਾਂ ਲਈ ਪਾਕਿਸਤਾਨ ਦੀ ਯਾਤਰਾ ਸਬੰਧੀ ਐਡਵਾਇਜ਼ਰੀ ਕੀਤੀ ਜਾਰੀ
ਬਾਂਸਲ ਨੇ ਕਿਹਾ ਕਿ ਇਹ ਐਵਾਰਡ ਉਨ੍ਹਾਂ ਵਿਅਕਤੀਆਂ ਜਾਂ ਸੰਸਥਾਵਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਦੀ ਸਵੈਇੱਛਤ ਪਹਿਲਕਦਮੀਆਂ ਨੇ ਸਿੱਖ ਕੌਮ ਦੀ ਸੇਵਾ ਕੀਤੀ ਹੈ। ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਵਿਖੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤੀ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਨਾਲ ਜੋੜਨ ਵਾਲੇ ਕਰਤਾਰਪੁਰ ਲਾਂਘੇ ਲਈ ਇਮਰਾਨ ਦਾ ਧੰਨਵਾਦ ਕਰਦਿਆਂ ਬਾਂਸਲ ਨੇ ਕਿਹਾ ਕਿ ਇਸ ਨੇ 70 ਸਾਲ ਪੁਰਾਣੀਆਂ ਦੁਵੱਲੀਆਂ ਪਾਬੰਦੀਆਂ ਨੂੰ ਦੂਰ ਕੀਤਾ ਹੈ। 'ਦਿ ਸਿੱਖ ਅਵਾਰਡਜ਼' ਦੁਆਰਾ ਜਾਰੀ ਕੀਤੇ ਗਏ ਇਕ ਨੋਟ ਵਿੱਚ ਇਮਰਾਨ ਖਾਨ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਕਿ “ਤੁਹਾਡਾ ਬਹੁਤ-ਬਹੁਤ ਧੰਨਵਾਦ। ਇਹ ਸਾਡਾ ਫਰਜ਼ ਹੈ ਕਿ ਅਸੀਂ ਸਾਰੀਆਂ ਘੱਟ ਗਿਣਤੀਆਂ ਨੂੰ ਬਰਾਬਰ ਦੇ ਨਾਗਰਿਕ ਸਮਝੀਏ। ਜਦੋਂ ਮੈਨੂੰ ਅਹਿਸਾਸ ਹੋਇਆ ਕਿ ਕਰਤਾਰਪੁਰ ਦਾ ਤੁਹਾਡੇ ਅਤੇ ਦੁਨੀਆ ਭਰ ਦੇ ਸਿੱਖਾਂ ਲਈ ਕੀ ਮਤਲਬ ਹੈ ਤਾਂ ਮੈਂ ਮਹਿਸੂਸ ਕੀਤਾ ਕਿ ਸਰਕਾਰ ਨੂੰ ਸਿੱਖ ਭਾਈਚਾਰੇ ਦੀ ਸਹੂਲਤ ਲਈ ਸਭ ਕੁਝ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।