''ਤੀਆਂ ਕਲਾਈਡ ਦੀਆਂ'' ਮੇਲਾ ਯਾਦਗਾਰੀ ਹੋ ਨਿਬੜਿਆ
Monday, Jul 31, 2023 - 12:44 PM (IST)

ਮੈਲਬੌਰਨ (ਮਨਦੀਪ ਸਿੰਘ ਸੈਣੀ )- ਬੀਤੇ ਦਿਨੀਂ ਹਿੱਪ ਹਾਪ ਪ੍ਰੋਡਕਸ਼ਨ ਅਤੇ ਸੀਜਨਲ ਈਵੈਂਟਸ ਗਰੁੱਪ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੈਲਬੌਰਨ ਦੇ ਕਲਾਈਡ ਇਲਾਕੇ ਵਿੱਚ 'ਤੀਆਂ ਕਲਾਈਡ ਦੀਆਂ' ਨਾਂ ਦਾ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਲੋਕ ਨਾਚ ਗਿੱਧੇ ਭੰਗੜੇ ਤੋਂ ਇਲਾਵਾ ਸੁਹਾਗ ਦੇ ਗੀਤ, ਸਿੱਠਣੀਆਂ, ਕਿੱਕਲੀ, ਬੋਲੀਆਂ ਅਤੇ ਹੋਰ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਪੇਂਡੂ ਪੰਜਾਬ ਦਾ ਚੇਤਾ ਕਰਵਾ ਦਿੱਤਾ।
ਪੜ੍ਹੋ ਇਹ ਅਹਿਮ ਖ਼ਬਰ-ਘਰੇਲੂ ਹਿੰਸਾ ਤੋਂ ਸੁਰੱਖਿਆ ਲਈ ਆਸਟ੍ਰੇਲੀਆਈ ਸੂਬੇ ਨੇ ਚੁੱਕਿਆ ਵਿਸ਼ੇਸ਼ ਕਦਮ
ਇਸ ਮੇਲੇ ਵਿੱਚ ਪੰਜਾਬ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ ਨੂਰ ਜ਼ੋਰਾ ਗਿੱਧਾ ਗਰੁੱਪ ਅਤੇ ਪੰਜਾਬੀ ਲੋਕ ਗੀਤਾਂ ਦੀ ਗਾਇਕਾ ਬੀਬਾ ਐੱਸ ਕੌਰ ਨੇ ਐਸਾ ਰੰਗ ਬੰਨ੍ਹਿਆ ਕਿ ਦਰਸ਼ਕ ਨੱਚਣੋਂ ਨਾ ਰਹਿ ਸਕੇ। ਆਪਣੀ ਮਾਤ ਭੂਮੀ ਤੋਂ ਹਜ਼ਾਰਾਂ ਮੀਲ ਦੂਰ ਪੰਜਾਬੀ ਪਹਿਰਾਵਿਆਂ ਵਿੱਚ ਸਜੀਆਂ ਮੁਟਿਆਰਾਂ, ਬੱਚੀਆ ਤੇ ਬੀਬੀਆਂ ਦਾ ਲਾ-ਮਿਸਾਲ ਇਕੱਠ ਆਪਣੇ ਆਪ ਵਿੱਚ ਇਤਿਹਾਸਕ ਹੋ ਨਿਬੜਿਆ। ਪ੍ਰਬੰਧਕਾਂ ਵੱਲੋਂ ਇਸ ਮੇਲੇ ਨੂੰ ਸਫਲ ਬਣਾਉਣ ਲਈ ਸਮੂਹ ਸਹਿਯੋਗੀਆਂ ਅਤੇ ਆਏ ਹੋਏ ਦਰਸ਼ਕਾਂ ਦਾ ਹਾਰਦਿਕ ਧੰਨਵਾਦ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।