UN 'ਚ ਬੋਲਿਆ ਭਾਰਤ: ਲੋਕਤੰਤਰ 'ਤੇ ਅਸੀਂ ਕੀ ਕਰਨਾ ਹੈ, ਇਹ ਦੱਸਣ ਦੀ ਜ਼ਰੂਰਤ ਨਹੀਂ

12/02/2022 4:24:57 PM

ਸੰਯੁਕਤ ਰਾਸ਼ਟਰ (ਭਾਸ਼ਾ)- ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ਕਿਹਾ ਕਿ ਭਾਰਤ ਨੂੰ ਇਹ ਦੱਸਣ ਦੀ ਲੋੜ ਨਹੀਂ ਹੈ ਕਿ ਲੋਕਤੰਤਰ ਬਾਰੇ ਉਸਨੇ ਕੀ ਕਰਨਾ ਹੈ। ਭਾਰਤ ਨੇ ਵੀਰਵਾਰ ਨੂੰ ਦਸੰਬਰ ਮਹੀਨੇ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਭਾਰਤ ਇਸ ਦੌਰਾਨ ਅੱਤਵਾਦ ਦੇ ਮੁਕਾਬਲੇ ਸਮੇਤ ਹੋਰ ਵਿਸ਼ਿਆਂ 'ਤੇ ਪ੍ਰੋਗਰਾਮਾਂ ਦੀ ਮੇਜ਼ਬਾਨੀ ਕਰੇਗਾ। ਇਸ ਦੇ ਨਾਲ ਹੀ ਕੌਂਸਲ ਵਿੱਚ ਭਾਰਤ ਦਾ 2021-2022 ਦਾ ਕਾਰਜਕਾਲ 31 ਦਸੰਬਰ ਨੂੰ ਖ਼ਤਮ ਹੋ ਜਾਵੇਗਾ। ਸੰਯੁਕਤ ਰਾਸ਼ਟਰ 'ਚ ਭਾਰਤ ਦੀ ਪਹਿਲੀ ਮਹਿਲਾ ਸਥਾਈ ਪ੍ਰਤੀਨਿਧੀ ਕੰਬੋਜ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨ ਦੀ ਕੁਰਸੀ 'ਤੇ ਬੈਠੇਗੀ। ਸੁਰੱਖਿਆ ਪ੍ਰੀਸ਼ਦ ਦੇ ਪ੍ਰਧਾਨ ਵਜੋਂ ਆਪਣੇ ਪਹਿਲੇ ਦਿਨ ਉਨ੍ਹਾਂ ਨੇ ਸੰਯੁਕਤ ਰਾਸ਼ਟਰ ਹੈੱਡਕੁਆਰਟਰ ਵਿਖੇ ਮਾਸਿਕ ਪ੍ਰੋਗਰਾਮਾਂ ਦੇ ਸਬੰਧ ਵਿੱਚ ਪੱਤਰਕਾਰਾਂ ਨੂੰ ਸੰਬੋਧਿਤ ਕੀਤਾ। ਭਾਰਤ ਵਿੱਚ ਲੋਕਤੰਤਰ ਅਤੇ ਪ੍ਰੈਸ ਦੀ ਆਜ਼ਾਦੀ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਕਿਹਾ, "ਸਾਨੂੰ ਇਹ ਦੱਸਣ ਦੀ ਜ਼ਰੂਰਤ ਨਹੀਂ ਹੈ ਕਿ ਲੋਕਤੰਤਰ 'ਤੇ ਕੀ ਕਰਨਾ ਹੈ।"

ਇਹ ਵੀ ਪੜ੍ਹੋ: ਦੁਖ਼ਦਾਈ ਖ਼ਬਰ: ਸੁਨਹਿਰੀ ਭਵਿੱਖ ਲਈ ਕੈਨੇਡਾ ਗਏ 20 ਸਾਲਾ ਭਾਰਤੀ ਵਿਦਿਆਰਥੀ ਦੀ ਸੜਕ ਹਾਦਸੇ 'ਚ ਮੌਤ

ਉਨ੍ਹਾਂ ਕਿਹਾ, “ਜਿਵੇਂ ਕਿ ਤੁਸੀਂ ਸਾਰੇ ਜਾਣਦੇ ਹੋ, ਭਾਰਤ ਸ਼ਾਇਦ ਦੁਨੀਆ ਦੀ ਸਭ ਤੋਂ ਪੁਰਾਣੀ ਸਭਿਅਤਾ ਹੈ। ਭਾਰਤ ਵਿੱਚ ਲੋਕਤੰਤਰ ਦੀਆਂ ਜੜ੍ਹਾਂ 2500 ਸਾਲ ਪਹਿਲਾਂ ਤੋਂ ਸਨ, ਅਸੀਂ ਹਮੇਸ਼ਾ ਲੋਕਤੰਤਰ ਸੀ। ਅਜੋਕੇ ਸਮੇਂ ਵਿੱਚ, ਸਾਡੇ ਕੋਲ ਲੋਕਤੰਤਰ ਦੇ ਉਹ ਸਾਰੇ ਥੰਮ ਹਨ ਜੋ ਬਰਕਰਾਰ ਹਨ - ਵਿਧਾਨਪਾਲਿਕਾ, ਕਾਰਜਪਾਲਿਕਾ, ਨਿਆਂਪਾਲਿਕਾ ਅਤੇ ਚੌਥਾ ਥੰਮ੍ਹ, ਪ੍ਰੈਸ। ਇੱਕ ਬਹੁਤ ਹੀ ਜੀਵੰਤ ਸੋਸ਼ਲ ਮੀਡੀਆ ਵੀ ਹੈ। ਇਸੇ ਲਈ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ।' ਕੰਬੋਜ ਨੇ ਕਿਹਾ, “ਹਰ ਪੰਜ ਸਾਲ ਬਾਅਦ ਅਸੀਂ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰੀ ਅਭਿਆਸ ਕਰਦੇ ਹਾਂ। ਹਰ ਕੋਈ ਆਪਣੀ ਮਰਜ਼ੀ ਅਨੁਸਾਰ ਬੋਲਣ ਲਈ ਆਜ਼ਾਦ ਹੈ ਅਤੇ ਸਾਡਾ ਦੇਸ਼ ਇਸ ਤਰ੍ਹਾਂ ਕੰਮ ਕਰਦਾ ਹੈ। ਦੇਸ਼ ਤੇਜ਼ੀ ਨਾਲ ਸੁਧਾਰ ਕਰ ਰਿਹਾ ਹੈ, ਬਦਲਾਅ ਕਰ ਰਿਹਾ ਹੈ। ਤਰੱਕੀ ਦੀ ਰਫ਼ਤਾਰ ਬਹੁਤ ਪ੍ਰਭਾਵਸ਼ਾਲੀ ਰਹੀ ਹੈ। ਮੈਨੂੰ ਇਹ ਕਹਿਣ ਦੀ ਜ਼ਰੂਰਤ ਨਹੀਂ ਹੈ ਅਤੇ ਤੁਹਾਨੂੰ ਸਿਰਫ਼ ਮੇਰੀ ਗੱਲ 'ਤੇ ਯਕੀਨ ਨਹੀਂ ਕਰਨਾ ਹੈ। ਹੋਰ ਲੋਕ ਇਹ ਕਹਿ ਰਹੇ ਹਨ।

ਇਹ ਵੀ ਪੜ੍ਹੋ: ਭਾਰਤੀ-ਅਮਰੀਕੀ ਮਾਡਲ ਦਾ ਵਾਰਾਣਸੀ ਸ਼ਹਿਰ 'ਤੇ ਵਿਵਾਦਿਤ ਬਿਆਨ, ਫਿਰ ਲਿਆ ਯੂ-ਟਰਨ

 


cherry

Content Editor

Related News